02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-02-2020

ਪੈਰੀਫੇਰੀ ਮਿਲਕਮੈਨ ਯੂਨੀਅਨ ਵਲੋਂ ਮੱਝਾਂ ਚੋਰੀ ਕਰਨ ਵਾਲਿਆਂ ਨੂੰ ਜਲਦ ਕਾਬੂ ਕਰਨ ਦੀ ਮੰਗ <br/>

ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਦੇ ਆਗੂ ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ | ਤਸਵੀਰ : ਅਮਰਜੀਤ ਸਿੰਘ <br/> 12-02-2020
ਐੱਸ. ਏ. ਐੱਸ. ਨਗਰ, 11 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ/ਮੁਹਾਲੀ ਦੀ ਅਹਿਮ ਮੀਟਿੰਗ ਮੁਹਾਲੀ ਵਿਖੇ ਹੋਈ | ਮੀਟਿੰਗ ਦੌਰਾਨ ਆਗੂਆਂ ਨੇ ਇਸ ਖੇਤਰ ਵਿਚ ਮੱਝਾਂ ਚੋਰੀ ਹੋਣ ਦੀਆਂ ਵਾਰਦਾਤਾਂ 'ਚ ਦਿਨੋਂ ਦਿਨ ਹੋ ਰਹੇ ਵਾਧੇ 'ਤੇ ਚਿੰਤਾ ਜਾਹਿਰ ਕਰਦਿਆਂ ਮੰਗ ਕੀਤੀ ਕਿ ਇਨ੍ਹਾਂ ਵਾਰਦਾਤਾਂ 'ਚ ਸ਼ਾਮਿਲ ਵਿਅਕਤੀਆਂ ਨੂੰ ਤੁਰੰਤ ਕਾਬੂ ਕੀਤਾ ਜਾਵੇ | ਇਸ ਮੌਕੇ ਯੁੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਮੁਹਾਲੀ ਜ਼ਿਲ੍ਹੇ ਵਿਚ ਪਿਛਲੇ ਕਈ ਮਹੀਨਿਆਂ ਤੋਂ ਮੱਝਾਂ ਚੋਰੀ ਹੋ ਰਹੀਆਂ ਹਨ, ਜਿਸ ਕਾਰਨ ਪਸ਼ੂ-ਪਾਲਕਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਮੱਝ ਚੋਰਾਂ ਨੂੰ ਫੜ੍ਹਨ ਵਿਚ ਅਸਫ਼ਲ ਰਹੀ ਹੈ ਅਤੇ ਜੇਕਰ ਪਸ਼ੂ-ਪਾਲਕ ਮੱਝ ਚੋਰਾਂ ਦਾ ਪਿੱਛਾ ਕਰਦੇ ਹਨ ਤਾਂ ਮੱਝ ਚੋਰ ਹਥਿਆਰਾਂ ਨਾਲ ਲੈਸ ਹੋਣ ਕਾਰਨ ਪਸ਼ੂ-ਪਾਲਕਾਂ 'ਤੇ ਜਾਨਲੇਵਾ ਹਮਲਾ ਕਰਕੇ ਜ਼ਖ਼ਮੀ ਕਰ ਦਿੰਦੇ ਹਨ | ਉਨ੍ਹਾਂ ਮੱਝ ਚੋਰਾਂ ਨੂੰ ਜਲਦ ਕਾਬੂ ਕਰਨ ਦੀ ਮੰਗ ਕੀਤੀ | ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਬਾਸੀਆਂ, ਚੇਅਰਮੈਨ ਜਸਵੀਰ ਸਿੰਘ ਨਰੈਣਾਂ, ਮੁਹਾਲੀ ਇਕਾਈ ਦੇ ਪ੍ਰਧਾਨ ਬਲਵਿੰਦਰ ਸਿੰਘ, ਜ਼ੀਰਕਪੁਰ ਪ੍ਰਧਾਨ ਮਨਜੀਤ ਸਿੰਘ, ਲਾਲੜੂ ਪ੍ਰਧਾਨ ਗੁਰਨਾਮ ਸਿੰਘ, ਸੰਤ ਸਿੰਘ ਕੁਰੜੀ, ਨਰਿੰਦਰ ਸਿੰਘ, ਗੁਰਦੀਪ ਸਿੰਘ ਮਾਣਕਪੁਰ, ਭਗਤ ਸਿੰਘ, ਦਲਜੀਤ ਸਿੰਘ, ਹਰਜੰਗ ਸਿੰਘ ਚਡਿਆਲਾ, ਰਜਿੰਦਰ ਸਿੰਘ ਰੰਗਾ ਤੇ ਗੁਰਮੇਲ ਸਿੰਘ ਮੌਲੀ ਆਦਿ ਵੀ ਮੌਜੂਦ ਸਨ |

ਪਿਛਲੀ ਖ਼ਬਰ ਪੰਚਕੂਲਾ ਨਗਰ ਨਿਗਮ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਕੌਾਸਲਰ ਬਹਾਦਰ ਸਿੰਘ ਓ. ਕੇ. ਵਲੋਂ ਨਾਲੀਆਂ 'ਤੇ ਸਲੈਬਾਂ ਪਾਉਣ ਦੇ ਕੰਮ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।