02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-02-2020

ਪੰਚਕੂਲਾ ਨਗਰ ਨਿਗਮ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ

ਅਜੀਤ ਡੈਸਕ 12-02-2020
ਪੰਚਕੂਲਾ, 11 ਫਰਵਰੀ (ਕਪਿਲ)-ਪੰਚਕੂਲਾ ਨਗਰ ਨਿਗਮ ਦੇ ਕੱਚੇ ਕਰਮਚਾਰੀਆਂ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਨਿਗਮ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਨਗਰ ਨਿਗਮ ਵਿਖੇ ਨਵੇਂ ਕਰਮਚਾਰੀ ਰੱਖੇ ਜਾ ਰਹੇ ਹਨ ਅਤੇ ਪੁਰਾਣੇ ਕਰਮਚਾਰੀਆਂ ਨੂੰ ਕੱਢਿਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵਲੋਂ 5 ਡਰਾਈਵਰ ਕੱਢੇ ਗਏ ਹਨ ਅਤੇ ਉਨ੍ਹਾਂ ਦੀ ਥਾਂ ਨਵੇਂ ਡਰਾਈਵਰ ਰੱਖੇ ਗਏ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ ਨਗਰ ਨਿਗਮ ਪੁਰਾਣੇ ਕਰਮਚਾਰੀਆਂ ਦੀ ਛਾਂਟੀ ਨਾ ਕਰੇ ਅਤੇ ਨੌਕਰੀ ਤੋਂ ਕੱਢੇ ਕਏ ਕਰਮਚਾਰੀਆਂ ਨੂੰ ਤੁਰੰਤ ਬਹਾਲ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵਲੋਂ ਸੇਵਾ-ਮੁਕਤ ਕਰਮਚਾਰੀਆਂ ਨੂੰ ਨੌਕਰੀ ਉੱਤੇ ਰੱਖਿਆ ਜਾ ਰਿਹਾ ਹੈ, ਜਦਕਿ ਪਹਿਲਾਂ ਤੋਂ ਕੰਮ ਕਰ ਰਹੇ ਲੋਕਾਂ ਨੂੰ ਨੌਕਰੀ ਤੋਂ ਕੱਢਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਨਿਗਮ ਅੰਦਰ ਕੁਝ ਅਜਿਹੇ ਕਰਮਚਾਰੀ ਵੀ ਮੌਜੂਦ ਹਨ, ਜਿਨ੍ਹਾਂ ਨੂੰ ਅੱਜ ਤੱਕ ਉਨ੍ਹਾਂ ਕਦੇ ਕੰਮ ਕਰਦੇ ਨਹੀਂ ਵੇਖਿਆ, ਲਿਹਾਜ਼ਾ ਨਿਗਮ ਪ੍ਰਸ਼ਾਸਨ ਅਜਿਹੇ ਕਰਮਚਾਰੀਆਂ ਿਖ਼ਲਾਫ਼ ਕਾਰਵਾਈ ਕਰਨ ਦੀ ਥਾਂ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਨੌਕਰੀ ਤੋਂ ਲਾਂਭੇ ਕਰ ਰਿਹਾ ਹੈ |


ਪਿਛਲੀ ਖ਼ਬਰ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਮੁਹਾਲੀ ਵਿਖੇ ਗਊਸ਼ਾਲਾ ਦੀ ਅੱਪਗ੍ਰੇਡੇਸ਼ਨ ਲਈ 1 ਕਰੋੜ ਦੀ ਰਾਸ਼ੀ ਮਨਜ਼ੂਰ <b... ਅਗਲੀ ਖ਼ਬਰ ਪੈਰੀਫੇਰੀ ਮਿਲਕਮੈਨ ਯੂਨੀਅਨ ਵਲੋਂ ਮੱਝਾਂ ਚੋਰੀ ਕਰਨ ਵਾਲਿਆਂ ਨੂੰ ਜਲਦ ਕਾਬੂ ਕਰਨ ਦੀ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।