02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-02-2020

ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਮੁਹਾਲੀ ਵਿਖੇ ਗਊਸ਼ਾਲਾ ਦੀ ਅੱਪਗ੍ਰੇਡੇਸ਼ਨ ਲਈ 1 ਕਰੋੜ ਦੀ ਰਾਸ਼ੀ ਮਨਜ਼ੂਰ <br/>

ਅਜੀਤ ਡੈਸਕ 12-02-2020
ਐੱਸ. ਏ. ਐੱਸ. ਨਗਰ, 11 ਫਰਵਰੀ (ਕੇ. ਐੱਸ. ਰਾਣਾ)-ਆਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਨਗਰ ਨਿਗਮ ਮੁਹਾਲੀ ਪਾਸੋਂ ਉਨ੍ਹਾਂ ਦੇ ਦਫ਼ਤਰ ਨੂੰ ਪ੍ਰਸਤਾਵ ਪ੍ਰਾਪਤ ਹੋਣ ਤੋਂ ਤੁਰੰਤ ਬਾਅਦ ਹੀ 1 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕਰ ਦਿੱਤੀ ਗਈ | ਇਸ ਰਾਸ਼ੀ ਦੀ ਵਰਤੋਂ ਮੁਹਾਲੀ ਜ਼ਿਲ੍ਹੇ ਦੇ ਲਾਲੜੂ ਨੇੜੇ ਪੈਂਦੇ ਪਿੰਡ ਮਗਰਾ ਵਿਖੇ ਮੌਜੂਦ ਗਊਸ਼ਾਲਾ ਦੇ ਵਿਸਥਾਰ ਅਤੇ ਇਸ ਨੂੰ ਅੱਪਗ੍ਰੇਡ ਕਰਨ ਲਈ ਕੀਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਆਵਾਰਾ ਪਸ਼ੂਆਂ ਕਾਰਨ ਸਮਾਜਿਕ-ਆਰਥਿਕ ਢਾਂਚੇ ਨੂੰ ਦਰਪੇਸ਼ ਖ਼ਤਰੇ ਸਬੰਧੀ ਵਿਚਾਰ-ਚਰਚਾ ਕਰਨ ਲਈ ਨਗਰ ਨਿਗਮ ਮੁਹਾਲੀ ਦੀ ਵਿਸ਼ੇਸ਼ ਮੀਟਿੰਗ ਸੱਦੀ ਗਈ ਸੀ | ਇਸ ਮੀਟਿੰਗ ਦੌਰਾਨ ਆਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਵੱਖ-ਵੱਖ ਢੰਗ ਤਰੀਕਿਆਂ 'ਤੇ ਵਿਚਾਰ ਚਰਚਾ ਕੀਤੀ ਗਈ ਅਤੇ ਇਹ ਦੇਖਿਆ ਗਿਆ ਕਿ ਜ਼ਿਲ੍ਹਾ ਮੁਹਾਲੀ ਦੇ ਸਾਹਮਣੇ ਸਭ ਤੋਂ ਵੱਡੀ ਸਮੱਸਿਆ ਅਜਿਹੇ ਆਵਾਰਾ ਪਸ਼ੂਆਂ ਨੂੰ ਰੱਖਣ ਲਈ ਜਗ੍ਹਾ ਦੀ ਘਾਟ ਦੀ ਹੈ | ਬੁਲਾਰੇ ਨੇ ਦੱਸਿਆ ਕਿ ਮੀਟਿੰਗ ਦੌਰਾਨ ਮੁਹਾਲੀ ਜ਼ਿਲ੍ਹੇ ਦੇ ਲਾਲੜੂ ਨੇੜੇ ਪੈਂਦੇ ਪਿੰਡ ਮਗਰਾ ਵਿਖੇ ਮੌਜੂਦ ਗਊਸ਼ਾਲਾ ਦੇ ਵਿਸਥਾਰ ਸਬੰਧੀ ਮਤਾ ਪਾਸ ਕੀਤਾ ਗਿਆ | ਮੀਟਿੰਗ ਦੌਰਾਨ ਇਹ ਧਿਆਨ ਵਿਚ ਲਿਆਂਦਾ ਗਿਆ ਕਿ ਇਸ ਗਊਸ਼ਾਲਾ ਦੇ ਨਾਲ ਲੱਗਦੀ ਜ਼ਮੀਨ ਦਾ ਵੱਡਾ ਹਿੱਸਾ ਪੰਜਾਬ ਸਰਕਾਰ ਦੁਆਰਾ ਨਵੀਂ ਗਊਸ਼ਾਲਾ ਦੇ ਨਿਰਮਾਣ ਲਈ ਰੱਖਿਆ ਗਿਆ ਸੀ | ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਇਹ ਮਤਾ ਪਾਸ ਕੀਤਾ ਗਿਆ ਕਿ ਨਵੀਂ ਗਊਸ਼ਾਲਾ ਲਈ ਰੱਖੀ ਗਈ ਇਸ ਜ਼ਮੀਨ 'ਤੇ ਪਿੰਡ ਮਗਰਾ ਵਿਖੇ ਪਹਿਲਾਂ ਤੋਂ ਹੀ ਮੌਜੂਦ ਗਊਸ਼ਾਲਾ ਦਾ ਵਿਸਥਾਰ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਮੀਟਿੰਗ ਵਿਚ ਇਹ ਅਨੁਮਾਨ ਲਗਾਇਆ ਗਿਆ ਕਿ ਇਸ ਖਾਲ੍ਹੀ ਜਗ੍ਹਾ 'ਤੇ ਗਊਸ਼ਾਲਾ ਦੇ ਵਿਸਥਾਰ ਲਈ 1 ਕਰੋੜ ਰੁਪਏ ਦੀ ਰਾਸ਼ੀ ਦੀ ਜ਼ਰੂਰਤ ਹੋਵੇਗੀ | ਉਕਤ ਰਕਮ ਦੀ ਮਨਜ਼ੂਰੀ ਲਈ ਇਹ ਮਤਾ ਅੱਗੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੂੰ ਭੇਜਿਆ ਗਿਆ ਸੀ, ਜਿਸ ਦੇ ਚਲਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਇਸ ਮਾਮਲੇ ਨੂੰ ਫੌਰੀ ਤੌਰ 'ਤੇ ਵਿਚਾਰਦਿਆਂ ਜ਼ਿਲ੍ਹਾ ਮੁਹਾਲੀ ਦੇ ਪਿੰਡ ਮਗਰਾ ਵਿਖੇ ਮੌਜੂਦ ਗਊਸ਼ਾਲਾ ਦੇ ਵਿਸਥਾਰ ਅਤੇ ਅੱਪਗ੍ਰੇਡੇਸ਼ਨ ਲਈ ਤੁਰੰਤ 1 ਕਰੋੜ ਰੁਪਏ ਦੀ ਰਾਸ਼ੀ ਨੂੰ ਪ੍ਰਵਾਨਗੀ ਦੇ ਦਿੱਤੀ |

ਪਿਛਲੀ ਖ਼ਬਰ ਕੌਾਸਲਰ ਅਸ਼ੋਕ ਝਾਅ ਨੇ ਸੜਕ ਨੂੰ ਚੌੜਾ ਕਰਨ ਲਈ ਪੇਵਰ ਲਗਾਉਣ ਦੇ ਕੰਮ ਦਾ ਉਦਘਾਟਨ <br/> ਅਗਲੀ ਖ਼ਬਰ ਪੰਚਕੂਲਾ ਨਗਰ ਨਿਗਮ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।