02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-02-2020

ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ <br/>

ਸਮਾਗਮ ਦੌਰਾਨ ਕੈਬਨਿਟ ਬਲਬੀਰ ਸਿੰਘ ਸਿੱਧੂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ | ਤਸਵੀਰ : ਅਮਰਜੀਤ ਸਿੰਘ <br/> 12-02-2020
ਐੱਸ. ਏ. ਐੱਸ. ਨਗਰ, 11 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)-ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਵਲੋਂ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਤਹਿਤ ਮਨਾਇਆ ਗਿਆ | ਨਗਰ ਕੀਰਤਨ ਦੀ ਰਵਾਨਗੀ ਬਖ਼ਸ਼ੀ ਰਾਮ (ਆਈ. ਪੀ. ਐਸ.) ਸਾਬਕਾ ਚੇਅਰਮੈਨ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵਲੋਂ ਕੀਤੀ ਗਈ | ਇਹ ਨਗਰ ਕੀਰਤਨ ਫੇਜ਼-7 ਤੋਂ ਆਰੰਭ ਹੋ ਕੇ ਫੇਜ਼-3ਬੀ-2, 4-5, 1, 2 ਤੇ ਫੇਜ਼-3ਬੀ-1 ਤੋਂ ਹੁੰਦਾ ਹੋਇਆ ਵਾਪਸ ਸ੍ਰੀ ਗੁਰੂ ਰਵਿਦਾਸ ਭਵਨ ਫੇਜ਼-7 ਵਿਖੇ ਪਹੁੰਚ ਕੇ ਸਮਾਪਤ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੈਸ ਸਕੱਤਰ ਧਰਮਪਾਲ ਹੁਸ਼ਿਆਰਪੁਰੀ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ 9 ਫਰਵਰੀ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਵੱਖ-ਵੱਖ ਕੀਰਤਨੀ ਜਥਿਆਂ ਵਲੋਂ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਰਮਿੰਦਰਾ ਜਾਖੂ (ਆਈ. ਏ. ਐਸ.) ਸਾਬਕਾ ਵਧੀਕ ਸਕੱਤਰ ਹਰਿਆਣਾ ਨੇ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਵਲੋਂ ਦਰਸਾਏ ਗਏ ਮਾਰਗ 'ਤੇ ਚੱਲਣ ਸਬੰਧੀ ਪ੍ਰੇਰਿਤ ਕੀਤਾ, ਜਦਕਿ ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੰਗਤਾਂ ਨੂੰ ਗੁਰੂ ਜੀ ਦੀ ਬਾਣੀ ਲਾਲ ਜੁੜਨ ਦਾ ਸੱਦਾ ਦਿੱਤਾ | ਇਸੇ ਦੌਰਾਨ ਕੈਬਨਿਟ ਮੰਤਰੀ ਨੇ ਆਪਣੇ ਅਖਤਿਆਰੀ ਕੋਟੇ ਵਿਚੋਂ ਸਭਾ ਨੂੰ ਵਿੱਤੀ ਮਦਦ ਦੇਣ ਦਾ ਐਲਾਨ ਵੀ ਕੀਤਾ |

ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਵਿਖੇ ਕਿਤਾਬ ਲੋਕ ਅਰਪਣ ਕੀਤੀ <br/> ਅਗਲੀ ਖ਼ਬਰ ਕੌਾਸਲਰ ਅਸ਼ੋਕ ਝਾਅ ਨੇ ਸੜਕ ਨੂੰ ਚੌੜਾ ਕਰਨ ਲਈ ਪੇਵਰ ਲਗਾਉਣ ਦੇ ਕੰਮ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।