02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-02-2020

5,000 ਗ਼ਰੀਬ ਕਿਸਾਨਾਂ ਨੂੰ ਭੇਡ-ਬੱਕਰੀ ਪਾਲਣ ਲਈ ਕਰਜ਼ਾ <br/>

ਅਜੀਤ ਡੈਸਕ 12-02-2020
ਚੰਡੀਗੜ੍ਹ, 11 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਖੇਤੀਬਾੜੀ ਤੇ ਕਿਸਾਨ ਅਤੇ ਪਸ਼ੂ ਪਾਲਣ ਮੰਤਰੀ ਜੈ ਪ੍ਰਕਾਸ਼ ਦਲਾਲ ਨੇ ਕਿਹਾ ਕਿ ਸੂਬੇ ਵਿਚ ਊਨ ਦੇ ਵਪਾਰ ਨੂੰ ਪ੍ਰੋਤਸਾਹਿਤ ਕਰਨ ਲਈ ਪਸ਼ੂ ਕਿਸਾਨ ਕ੍ਰੈਡਿਟ ਕਾਰਡ ਯੋਜਨਾ ਦੇ ਤਹਿਤ ਲਗਭਗ 5,000 ਗ਼ਰੀਬ ਕਿਸਾਨਾਂ ਨੂੰ ਭੇਡ-ਬੱਕਰੀ ਪਾਲਣ ਲਈ ਕਰਜ਼ਾ ਦਿਵਾਉਣ ਦਾ ਟੀਚਾ ਰੱਖਿਆ ਗਿਆ ਹੈ | ਸ੍ਰੀ ਜੇ.ਪੀ.ਦਲਾਲ ਅੱਜ ਇੱਥੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ | ਮੀਟਿੰਗ ਵਿਚ ਸ੍ਰੀ ਦਲਾਲ ਨੇ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਨਵੇਂ ਮਾਲੀ ਵਰ੍ਹੇ ਦੀ ਕਾਰਜ ਯੋਜਨਾ ਤਿਆਰ ਕਰਨ ਦੇ ਵੀ ਆਦੇਸ਼ ਦਿੱਤੇ | ਉਨ੍ਹਾਂ ਨੇ ਪਸ਼ੂਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ 2-3 ਮੈਂਬਰੀ ਡਾਕਟਰਾਂ ਦੀ ਟੀਮ ਜੀ.ਪੀ.ਐਸ. ਲੈਸ ਮੋਬਾਈਲ ਵੈਨ ਰਾਹੀਂ ਪਿੰਡ-ਪਿੰਡ ਜਾ ਕੇ ਪਸ਼ੂਆਂ ਦੀ ਸਿਹਤ ਦੀ ਜਾਂਚ ਕਰੇ ਅਤੇ ਲਗਭਗ ਇਕ ਮਹੀਨੇ ਬਾਅਦ ਹਰੇਕ ਪਿੰਡ ਵਿਚ ਇਨ੍ਹਾਂ ਵੈਨਾਂ ਦੇ ਜਾਣ ਦਾ ਦਿਨ ਅਤੇ ਸਮਾਂ ਨਿਸ਼ਚਿਤ ਕੀਤਾ ਜਾਵੇ |


ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਆਵਾਜ਼ ਪ੍ਰਦੂਸ਼ਣ ਨਾਲ ਨਜਿੱਠਣ ਸਬੰਧੀ ਅਧਿਕਾਰੀਆਂ ਨਾਲ ਬੈਠਕ <br/> ਅਗਲੀ ਖ਼ਬਰ ਰਿਸ਼ਵਤ ਮਾਮਲੇ ਵਿਚ ਫਸੇ ਆਈ.ਟੀ.ਓ. ਖਿਲਾਫ਼ ਚੱਲ ਰਹੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।