02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2024

ਪਿੰਡ ਰੁਪਾਣਾ ਦੇ ਸਰਕਾਰੀ ਸਕੂਲ ਵਿਖੇ ਬਾਲ ਦਿਵਸ ਮਨਾਇਆ

ਅਜੀਤ ਡੈਸਕ 18-11-2024
ਰੁਪਾਣਾ, 17 ਨਵੰਬਰ (ਜਗਜੀਤ ਸਿੰਘ)-ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਰੁਪਾਣਾ ਵਿਖੇ ਪਿ੍ੰਸੀਪਲ ਰੁਪਿੰਦਰਜੀਤ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ, ਜਿਸ ਵਿਚ ਪਿੰਡ ਸੁੰਦਰ ਰੁਪਾਣਾ ਦੀ ਨਵ-ਨਿਯੁਕਤ ਪੰਚਾਇਤ ਵਿਸ਼ੇਸ਼ ਤੌਰ 'ਤੇ ਪਹੁੰਚੀ | ਉਨ੍ਹਾਂ ਦੇ ਪਹੁੰਚਣ 'ਤੇ ਪਿ੍ੰਸੀਪਲ ਤੇ ਸਟਾਫ਼ ਵਲੋਂ ਉਨ੍ਹਾਂ ਨਿੱਘਾ ਸਵਾਗਤ ਕੀਤਾ ਗਿਆ | ਇਸ ਦੌਰਾਨ ਪੰਚਾਇਤ ਨੇ ਸਕੂਲ ਦਾ ਦੌਰਾ ਕੀਤਾ | ਉਪਰੰਤ ਸਕੂਲ ਸਟਾਫ਼ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ | ਪਿ੍ੰਸੀਪਲ ਰੁਪਿੰਦਰਜੀਤ ਕੌਰ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ ਤੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਜੀਵਨੀ 'ਤੇ ਚਾਨਣਾ ਪਾਇਆ | ਪਿ੍ੰਸੀਪਲ ਤੇ ਸਕੂਲ ਸਟਾਫ਼ ਵਲੋਂ ਪਿੰਡ ਸੁੰਦਰ ਰੁਪਾਣਾ ਦੀ ਪੰਚਾਇਤ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸਰਪੰਚ ਮੰਗਾ ਸਿੰਘ, ਪਿੱਪਲ ਸਿੰਘ ਪੰਚ, ਗੁਰਬਾਜ ਸਿੰਘ ਸੰਧੂ ਪੰਚ, ਬਲਜੀਤ ਕੌਰ ਪੰਚ, ਗੁਰਮੀਤ ਸਿੰਘ, ਨਵਦੀਪ ਸਿੰਘ, ਹਰਜਿੰਦਰ ਸਿੰਘ, ਜਸਵਿੰਦਰ ਸਿੰਘ ਬਾਹੀਆ, ਸੰਜੀਵ ਕੁਮਾਰ, ਉਪਕਾਰ ਸਿੰਘ, ਗੁਰਜੀਤ ਸਿੰਘ ਡੀ.ਪੀ., ਲਖਵੀਰ ਸਿੰਘ ਆਦਿ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋੜਵੰਦਾਂ ਨੂੰ ਗਰਮ ਕੱਪੜੇ ਵੰਡੇ ਅਗਲੀ ਖ਼ਬਰ ਮਰਨ ਵਰਤ 'ਤੇ ਬੈਠੇ ਹਰਗੋਬਿੰਦ ਕੌਰ ਨਾਲ ਬਲਵਿੰਦਰ ਸਿੰਘ ਭੂੰਦੜ ਵਲੋਂ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।