03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2024

ਹਰਦੀਪ ਸਿੰਘ ਡਿੰਪੀ ਢਿੱਲੋਂ ਵਲੋਂ ਪਿੰਡਾਂ ਦਾ ਤੂਫ਼ਾਨੀ ਦੌਰਾ

ਅਜੀਤ ਡੈਸਕ 18-11-2024
ਗਿੱਦੜਬਾਹਾ, 17 ਨਵੰਬਰ (ਸ਼ਿਵਰਾਜ ਸਿੰਘ ਬਰਾੜ)-'ਆਪ' ਦੇ ਗਿੱਦੜਬਾਹਾ ਤੋਂ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਵਲੋਂ ਹਲਕੇ ਦੇ ਪਿੰਡਾਂ ਦਾ ਤੂਫ਼ਾਨੀ ਦੌਰਾ ਕੀਤਾ ਗਿਆ | ਉਨ੍ਹਾਂ ਅੱਜ ਪਿੰਡ ਭਾਰੂ, ਕੋਟਭਾਈ ਤੇ ਪਿੰਡ ਚੋਟੀਆਂ ਵਿਖੇ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੋਣ ਪ੍ਰਚਾਰ ਅੰਤਿਮ ਪੜਾਅ 'ਤੇ ਆ ਗਿਆ ਹੈ ਅਤੇ ਸਾਰਿਆਂ ਨੇ ਹੁਣ ਡਟ ਕੇ ਮਿਹਨਤ ਕਰਨੀ ਹੈ | ਉਨ੍ਹਾਂ ਕਿਹਾ ਕਿ ਇਸ ਵਾਰ ਉਸ ਨੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਕੋਲ ਗਿੱਦੜਬਾਹਾ ਹਲਕੇ ਦੇ ਵਿਕਾਸ ਲਈ ਅਨੇਕਾਂ ਹੀ ਮੰਗਾਂ ਲਿਖ਼ਤੀ ਤੌਰ 'ਤੇ ਦਿੱਤੀਆਂ ਹੋਈਆਂ ਹਨ | ਬੀਤੇ ਦਿਨ ਗਿੱਦੜਬਾਹਾ ਵਿਖੇ ਆਏ ਅਰਵਿੰਦ ਕੇਜਰੀਵਾਲ ਨੇ ਐਲਾਨ ਕਰ ਦਿੱਤਾ ਹੈ ਕਿ ਹਲਕੇ ਦੀ ਕੋਈ ਵੀ ਸਮੱਸਿਆ ਅਧੂਰੀ ਨਹੀਂ ਰਹਿਣ ਦਿੱਤੀ ਜਾਵੇਗੀ |
ਪਿਛਲੀ ਖ਼ਬਰ ਅੰਮਿ੍ਤਾ ਵੜਿੰਗ ਗਿੱਦੜਬਾਹਾ ਤੋਂ ਸ਼ਾਨ ਨਾਲ ਜਿੱਤਣਗੇ- ਅਬਜ਼ਰਵਰ ਰਮਨਦੀਪ ਸਿੰਘ ਅਗਲੀ ਖ਼ਬਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਚਿੱਤਰਕਾਰੀ ਦੇ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।