03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2024

ਕਿਸਾਨ ਜਥੇਬੰਦੀਆਂ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਅੱਗੇ ਧਰਨਾ ਕੱਲ੍ਹ

ਅਜੀਤ ਡੈਸਕ 18-11-2024
ਸ੍ਰੀ ਮੁਕਤਸਰ ਸਾਹਿਬ, 17 ਨਵੰਬਰ (ਰਣਜੀਤ ਸਿੰਘ ਢਿੱਲੋਂ)-ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨ ਜਥੇਬੰਦੀਆਂ ਅਤੇ ਭਰਾਤਰੀ ਜਥੇਬੰਦੀਆਂ ਦੀ ਮੀਟਿੰਗ ਹੋਈ, ਜਿਸ ਵਿਚ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਲੰਬੀਢਾਬ, ਕੌਮੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਰਪ੍ਰਸਤ ਭਿੰਦਰ ਸਿੰਘ ਲੰਬੀਢਾਬ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦੇਵਨ, ਭਾਰਤੀ ਕਿਸਾਨ ਯੂਨੀਅਨ ਮਾਲਵਾ ਹੀਰਕੇ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਮੰਡੇਰ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਹਰਪ੍ਰੀਤ ਸਿੰਘ ਝਬੇਲਵਾਲੀ, ਕੁਲ ਹਿੰਦ ਕਿਸਾਨ ਸਭਾ ਪੁੰਨਾਵਾਲ ਦੇ ਜ਼ਿਲ੍ਹਾ ਆਗੂ ਰਾਜ ਕੁਮਾਰ, ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਦੋਦਾ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ, ਪੰਜਾਬ ਸਟੂਡੈਂਟ ਯੂਨੀਅਨ ਦੇ ਕਨਵੀਨਰ ਨੌਨਿਹਾਲ ਸਿੰਘ, ਮਮਤਾ ਆਜ਼ਾਦ, ਸਮਾਜ ਸੇਵਕ ਵਰਿੰਦਰ ਢੋਸੀਵਾਲ, ਬਲਦੇਵ ਸਿੰਘ ਕੋਟਲੀ, ਪੈਨਸ਼ਨਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ, ਬੈਂਕ ਐਸੋਸੀਏਸ਼ਨ ਦੇ ਸਕੱਤਰ ਉਪਕਾਰ ਸਿੰਘ, ਸਿਮਰਜੀਤ ਸਿੰਘ ਸਾਬਕਾ ਸਰਪੰਚ ਥਾਂਦੇਵਾਲਾ ਅਤੇ ਮਿ੍ਤਕ ਬੈਂਕ ਮੈਨੇਜਰ ਦੇ ਪਿਤਾ ਦਰਸ਼ਨ ਸਿੰਘ ਬਰਾੜ ਸ਼ਾਮਿਲ ਹੋਏ | ਮੀਟਿੰਗ ਵਿਚ ਆਗੂਆਂ ਨੇ ਕਿਹਾ ਕਿ ਬੈਂਕ ਮੈਨੇਜਰ ਸਿਮਰਨਦੀਪ ਬਰਾੜ ਦੀ ਹੋਈ ਮੌਤ ਦੇ ਮਾਮਲੇ ਵਿਚ ਕਰੀਬ ਇਕ ਮਹੀਨਾ ਬੀਤ ਜਾਣ 'ਤੇ ਵੀ ਪੁਲਿਸ ਵਲੋਂ ਅਜੇ ਤੱਕ ਇਨਸਾਫ਼ ਨਹੀਂ ਦਿੱਤਾ ਗਿਆ, ਜਿਸ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚਾ ਅਤੇ ਭਰਾਤਰੀ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ 19 ਨਵੰਬਰ ਨੂੰ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਅੱਗੇ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ |
ਪਿਛਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦ ਬਜ਼ੁਰਗਾਂ ਨੂੰ ਦਿੱਤੀ ਸਹਾਇਤਾ ਰਾਸ਼ੀ ਅਗਲੀ ਖ਼ਬਰ ਸਮਾਂ ਆਉਣ 'ਤੇ ਅਕਾਲੀ ਵਰਕਰਾਂ 'ਤੇ ਕੀਤੀਆਂ ਜ਼ਿਆਦਤੀਆਂ ਦਾ ਹਿਸਾਬ ਲਿਆ ਜਾਵੇਗਾ-ਮਜੀਠੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।