03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2024

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦ ਬਜ਼ੁਰਗਾਂ ਨੂੰ ਦਿੱਤੀ ਸਹਾਇਤਾ ਰਾਸ਼ੀ

ਅਜੀਤ ਡੈਸਕ 18-11-2024
ਸ੍ਰੀ ਮੁਕਤਸਰ ਸਾਹਿਬ, 17 ਨਵੰਬਰ (ਸੁਖਪਾਲ ਸਿੰਘ ਢਿੱਲੋਂ)- ਡਾ. ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਬਿਨਾਂ ਕਿਸੇ ਵੀ ਤਰ੍ਹਾਂ ਦੇ ਭੇਦਭਾਵ ਤੋਂ ਕਾਰਜ ਜਾਰੀ ਹਨ | ਇਸ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਕੰਮ ਕਰਨ ਤੋਂ ਅਸਮਰਥ 29 ਬਜ਼ੁਰਗਾਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ | ਇਸ ਮੌਕੇ ਸਿਮਰਜੀਤ ਸਿੰਘ ਲੱਖੇਵਾਲੀ ਬਲਾਕ ਪ੍ਰਧਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਤੇ ਉਨ੍ਹਾਂ ਡਾ. ਓਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਦੱਸਿਆ ਕਿ ਇਹ ਵਿੱਤੀ ਸਹਾਇਤਾ ਲੈਣ ਵਾਲੇ ਬਜ਼ੁਰਗ ਕਈ ਕਾਰਨਾਂ ਕਰਕੇ ਕੰਮ ਕਰਨ ਤੋਂ ਅਸਮਰਥ ਹਨ | ਸਹਾਇਤਾ ਰਾਸ਼ੀ ਲੈਣ ਉਪਰੰਤ ਇਨ੍ਹਾਂ ਬਜ਼ੁਰਗਾਂ ਨੇ ਡਾ. ਓਬਰਾਏ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰਪਾਲ ਸਿੰਘ ਪਾਲੀ ਖ਼ਜ਼ਾਨਚੀ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ, ਜਸਵਿੰਦਰ ਸਿੰਘ ਮਣਕੂ, ਗੁਰਚਰਨ ਸਿੰਘ ਆਸਟਰੇਲੀਆ, ਬਰਨੇਕ ਸਿੰਘ ਰਿਟਾ. ਲੈਕਚਰਾਰ, ਜਸਬੀਰ ਸਿੰਘ ਰਿਟਾ. ਏ.ਐੱਸ.ਆਈ., ਗੁਰਜੀਤ ਸਿੰਘ ਜੀਤਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮਾਂ ਵਲੋਂ ਗਿੱਦੜਬਾਹਾ ਵਿਖੇ ਹੱਕੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਕਿਸਾਨ ਜਥੇਬੰਦੀਆਂ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਅੱਗੇ ਧਰਨਾ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।