03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2024

ਆਂਗਣਵਾੜੀ ਮੁਲਾਜ਼ਮਾਂ ਵਲੋਂ ਗਿੱਦੜਬਾਹਾ ਵਿਖੇ ਹੱਕੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਅਜੀਤ ਡੈਸਕ 18-11-2024

ਗਿੱਦੜਬਾਹਾ, 17 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਛਿੰਦਰਪਾਲ ਕੌਰ ਦੀ ਅਗਵਾਈ ਵਿਚ ਗਿੱਦੜਬਾਹਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਉਨ੍ਹਾਂ ਸ਼ਹਿਰ ਅੰਦਰ ਰੋਸ ਮਾਰਚ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਜ਼ਿਲ੍ਹਾ ਪ੍ਰਧਾਨ ਛਿੰਦਰਪਾਲ ਕੌਰ ਨੇ ਕਿਹਾ ਕਿ ਉਨ੍ਹਾਂ ਵਲੋਂ 'ਆਪ' ਸਰਕਾਰ ਦੀਆਂ ਮਾੜੀਆਂ ਨੀਤੀਆਂ ਬਾਰੇ ਗਿੱਦੜਬਾਹਾ ਵਾਸੀਆਂ ਨੂੰ ਜਾਗਰੂਕ ਕਰਨ ਲਈ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਸਰਕਾਰ ਝੂਠ ਦੀ ਸਰਕਾਰ ਹੈ | ਯੂਨੀਅਨ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀਆਂ ਸੇਵਾਵਾਂ ਸਿਆਸੀ ਰੰਜਿਸ਼ ਤਹਿਤ ਸਰਕਾਰ ਵਲੋਂ ਖ਼ਤਮ ਕਰ ਦਿੱਤੀਆਂ ਗਈਆਂ ਹਨ | ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਲੰਮੇ ਸਮੇਂ ਤੋਂ ਮੰਗਾਂ ਲਟਕ ਰਹੀਆਂ ਹਨ, ਜਿਸ ਨੂੰ ਸਰਕਾਰ ਜਾਣ-ਬੁੱਝ ਕੇ ਹੱਲ ਨਹੀਂ ਕਰ ਰਹੀ | ਇਹ ਮੁਲਾਜ਼ਮ ਵਿਰੋਧੀ ਸਰਕਾਰ ਹੈ | ਉਨ੍ਹਾਂ ਕਿਹਾ ਕਿ ਉਹ ਯੂਨੀਅਨ ਵਲੋਂ ਗਿੱਦੜਬਾਹਾ ਵਾਸੀਆਂ ਨੂੰ ਅਪੀਲ ਕਰਨ ਲਈ ਆਈਆਂ ਹਨ ਕਿ 'ਆਪ' ਦੇ ਉਮੀਦਵਾਰ ਨੂੰ ਵੋਟਾਂ ਨਾ ਪਾਈਆਂ ਜਾਣ | ਇਸ ਮੌਕੇ ਬਲਵੀਰ ਕੌਰ, ਰੇਖਾ ਰਾਣੀ, ਬਲਵਿੰਦਰ ਕੌਰ, ਚਰਨਜੀਤ ਕੌਰ, ਪਰਮਜੀਤ ਕੌਰ, ਪ੍ਰਨੀਤ ਕੌਰ, ਮਲਕੀਤ ਕੋਰ, ਪ੍ਰਦੀਪ ਕੌਰ ਤੇ ਭਿੰਦਰ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦ ਬਜ਼ੁਰਗਾਂ ਨੂੰ ਦਿੱਤੀ ਸਹਾਇਤਾ ਰਾਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।