02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2024

ਸ਼੍ਰੋਮਣੀ ਅਕਾਲੀ ਦਲ ਨੂੰ ਖ਼ਤਮ ਕਰਨ ਦੀਆਂ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ- ਸੰਮੇਵਾਲੀ

ਅਜੀਤ ਡੈਸਕ 18-11-2024
ਸ੍ਰੀ ਮੁਕਤਸਰ ਸਾਹਿਬ, 17 ਨਵੰਬਰ (ਸੁਖਪਾਲ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਿਹਾਤੀ ਦੇ ਪ੍ਰਧਾਨ ਪ੍ਰੀਤਇੰਦਰ ਸਿੰਘ ਸੰਮੇਵਾਲੀ ਨੇ ਕਿਹਾ ਹੈ ਕਿ ਜਿਵੇਂ-ਜਿਵੇਂ ਪਿਛਲੇ ਸਮੇਂ ਵਿਚ ਕੇਂਦਰੀ ਪਾਰਟੀਆਂ ਦੀ ਪੰਜਾਬ ਦੀ ਸਿਆਸਤ ਵਿਚ ਦਖ਼ਲਅੰਦਾਜ਼ੀ ਵਧੀ ਹੈ, ਉਸੇ ਤਰ੍ਹਾਂ ਪੰਜਾਬ ਦੀ ਇਕੋ-ਇਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਖ਼ਤਮ ਕਰਨ ਦੀਆਂ ਕੋਝੀਆਂ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ | ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਤੋਂ ਪਾਸੇ ਕਰਨ ਲਈ ਤਰ੍ਹਾਂ-ਤਰ੍ਹਾਂ ਦੀਆਂ ਚਾਲਾਂ ਚੱਲੀਆਂ ਗਈਆਂ ਤੇ ਉਨ੍ਹਾਂ ਨੂੰ ਅਸਤੀਫ਼ਾ ਦੇਣ ਲਈ ਮਜ਼ਬੂਰ ਕੀਤਾ ਗਿਆ ਤਾਂ ਜੋ ਸਿੱਖਾਂ ਦੀ ਨੁਮਾਇੰਦਾ ਪਾਰਟੀ 'ਤੇ ਕੇਂਦਰੀ ਪਾਰਟੀਆਂ ਵਲੋਂ ਕਬਜ਼ਾ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਇਸ ਸਮੇਂ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਹੈ, ਜੋ ਪੰਜਾਬ ਦੀ ਸਿਆਸਤ ਨੂੰ ਨਵੀਂ ਸੇਧ ਦੇ ਸਕਦਾ ਹੈ | ਇਸ ਲਈ ਸਿੱਖ ਵਿਰੋਧੀ ਤਾਕਤਾਂ ਇਕੱਠੇ ਹੋ ਕੇ ਸੁਖਬੀਰ ਸਿੰਘ ਬਾਦਲ ਦੀ ਕਿਰਦਾਰਕੁਸ਼ੀ ਕਰਨ 'ਤੇ ਲੱਗੀਆਂ ਹੋਈਆਂ ਹਨ | ਉਨ੍ਹਾਂ ਕਿਹਾ ਕਿ ਵਿਕਾਸ ਪੱਖੋਂ ਦੇਖਿਆ ਜਾਵੇ ਤਾਂ ਸੁਖਬੀਰ ਸਿੰਘ ਬਾਦਲ ਨੇ ਉੱਪ ਮੁੱਖ ਮੰਤਰੀ ਹੁੰਦਿਆਂ ਪੰਜਾਬ 'ਚ ਹਰ ਖੇਤਰ ਵਿਚ ਵਿਕਾਸ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ 'ਤੇ ਡਾਕਾ ਮਾਰਿਆ ਜਾ ਰਿਹਾ ਹੈ | ਪੰਜਾਬ ਦੇ ਲੋਕਾਂ ਨੂੰ ਇਸ ਸਮੇਂ ਅੰਤਰਝਾਤ ਕਰਨ ਦੀ ਲੋੜ ਹੈ ਕਿ ਉਨ੍ਹਾਂ ਨੂੰ ਚੁਟਕਲੇਬਾਜ਼ ਜਾਂ ਲੱਛੇਦਾਰ ਭਾਸ਼ਣ ਵਾਲੇ ਲੀਡਰ ਚਾਹੀਦੇ ਹਨ ਜਾਂ ਪੰਥ ਤੇ ਪੰਜਾਬ ਨਾਲ ਖੜ੍ਹਨ ਵਾਲੇ | ਪੰਜਾਬ ਇਸ ਸਮੇਂ ਬੜੇ ਹੀ ਨਾਜ਼ੁਕ ਦੌਰ ਵਿਚੋਂ ਗੁਜ਼ਰ ਰਿਹਾ ਹੈ ਅਤੇ ਲੋਕਾਂ ਨੂੰ ਹੁਣ ਫ਼ੈਸਲਾ ਕਰਨਾ ਪਵੇਗਾ ਕਿ ਉਨ੍ਹਾਂ ਪੰਜਾਬ ਨਾਲ ਖੜ੍ਹਨਾ ਹੈ ਜਾਂ ਪੰਜਾਬ ਵਿਰੋਧੀਆਂ ਨਾਲ |
ਪਿਛਲੀ ਖ਼ਬਰ ਐਂਟੀ ਕੁਰੱਪਸ਼ਨ ਇੰਟਰਨੈਸ਼ਨਲ ਕੌਂਸਲ ਨੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਗਿੱਦੜਬਾਹਾ ਵਿਖੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।