20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਸੋਨੀਆ ਗਾਂਧੀ ਹਸਪਤਾਲ 'ਚ ਦਾਖਲ

ਅਜੀਤ ਡੈਸਕ 16-06-2025
ਨਵੀਂ ਦਿੱਲੀ, 15 ਜੂਨ (ਪੀ. ਟੀ. ਆਈ.)-ਸੂਤਰਾਂ ਨੇ ਦੱਸਿਆ ਕਿ ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਨੂੰ ਪੇਟ ਨਾਲ ਸੰਬੰਧਿਤ ਸਮੱਸਿਆਵਾਂ ਕਾਰਨ ਐਤਵਾਰ ਨੂੰ ਇਥੇ ਸਰ ਗੰਗਾ ਰਾਮ ਹਸਪਤਾਲ 'ਚ ਦਾਖਲ ਕਰਵਾਇਆ ਗਿਆ | ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਗਾਂਧੀ (78) ਨੂੰ ਰਾਤ 9 ਵਜੇ ਦੇ ਕਰੀਬ ਗੈਸਟ੍ਰੋਐਂਟਰੋਲੋਜੀ ਵਿਭਾਗ 'ਚ ਦਾਖਲ ਕਰਵਾਇਆ ਗਿਆ | ਉਨ੍ਹਾਂ ਕਿਹਾ ਕਿ ਗਾਂਧੀ ਦੀ ਹਾਲਤ ਸਥਿਰ ਹੈ ਅਤੇ ਉਹ ਡਾਕਟਰਾਂ ਦੀ ਇਕ ਟੀਮ ਦੀ ਨਿਗਰਾਨੀ ਹੇਠ ਹੈ | 9 ਜੂਨ ਨੂੰ ਸਾਬਕਾ ਕਾਂਗਰਸ ਪ੍ਰਧਾਨ ਦਾ ਸਰ ਗੰਗਾ ਰਾਮ ਹਸਪਤਾਲ 'ਚ ਮੈਡੀਕਲ ਚੈੱਕਅੱਪ ਹੋਇਆ ਸੀ | ਚੈੱਕਅੱਪ ਤੋਂ ਦੋ ਦਿਨ ਪਹਿਲਾਂ ਉਨ੍ਹਾਂ ਨੇ ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਹਸਪਤਾਲ 'ਚ ਕੁਝ ਟੈਸਟ ਕਰਵਾਏ ਸਨ, ਕਿਉਂਕਿ ਉਨ੍ਹਾਂ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਸੀ |

ਪਿਛਲੀ ਖ਼ਬਰ ਬਰਤਾਨਵੀ ਲੜਾਕੂ ਜਹਾਜ਼ ਦੀ ਤਿਰੂਵਨੰਤਪੁਰਮ 'ਚ ਐਮਰਜੈਂਸੀ ਲੈਂਡਿੰਗ ਅਗਲੀ ਖ਼ਬਰ ਪੁਣੇ 'ਚ ਨਦੀ 'ਤੇ ਬਣਿਆ ਪੁਲ ਡਿੱਗਾ-4 ਮੌਤਾਂ, 18 ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।