ਅੰਮਿ੍ਤਸਰ, 15 ਜੂਨ (ਹਰਮਿੰਦਰ ਸਿੰਘ)- ਅੰਮਿ੍੍ਰਤਸਰ ਦੇ ਥਾਣਾ ਸਾਈਬਰ ਕਰਾਇਮ ਵਲੋਂ ਸੋਸ਼ਲ ਮੀਡੀਆ 'ਤੇ ਪ੍ਰਚਲਿਤ ਅੰਮਿ੍ਤਸਰ ਦੇ ਪਵਨ ਨਗਰ ਇਲਾਕੇ ਦੀ ਵਸਨੀਕ ਦੀਪਿਕਾ ਲੂਥਰਾ ਨੂੰ ਸੋਸ਼ਲ ਮੀਡੀਆ ਰਾਹੀਂ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਨੂੰ ਲੈ ਕੇ ਮੋਗਾ ਦੇ ਅੰਮਿ੍ਤਪਾਲ ਸਿੰਘ ਮਹਿਰੋਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਅੰਮਿ੍ਤਪਾਲ ਸਿੰਘ ਮਹਿਰੋਂ ਜੋ ਪਹਿਲਾਂ ਵੀ ਇਕ ਯੂਟਿਊਬਰ ਕੰਚਨ ਕੁਮਾਰੀ ਉਰਫ ਕਮਲ ਕੌਰ ਭਾਬੀ ਦੀ ਹੱਤਿਆ ਮਾਮਲੇ 'ਚ ਨਾਮਜਦ ਹੈ | ਇਹ ਮਾਮਲਾ ਪੁਲਿਸ ਨੇ ਦੀਪਿਕਾ ਲੂਥਰਾ ਦੇ ਬਿਆਨਾਂ ਦੇ ਆਧਾਰ 'ਤੇ ਦਰਜ ਕੀਤਾ, ਜਿਸ ਵਿਚ ਉਸ ਨੇ ਦੋਸ਼ ਲਗਾਇਆ ਕਿ ਅੰਮਿ੍ਤਪਾਲ ਸਿੰਘ ਮਹਿਰੋਂ ਵਲੋਂ ਕਮਲ ਕੌਰ ਭਾਬੀ ਦੀ ਮੌਤ ਤੋਂ ਬਾਅਦ ਉਸ ਨੂੰ ਨਿਸ਼ਾਨੇ 'ਤੇ ਲਿਆ ਜਾ ਰਿਹਾ ਹੈ ਅਤੇ ਉਸ ਨੂੰ ਕਥਿਤ ਤੌਰ 'ਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ | ਇਸ ਤੋਂ ਪਹਿਲਾਂ ਦੀਪਿਕਾ ਵਲੋਂ ਕੁਝ ਦਿਨ ਪਹਿਲਾਂ ਵੱਖ-ਵੱਖ ਚੈਨਲਾਂ ਨਾਲ ਗੱਲਬਾਤ ਕਰਦੇ ਹੋਏ ਮਹਿਰੋਂ ਵਲੋਂ ਮਿਲ ਰਹੀਆਂ ਧਮਕੀਆਂ ਦਾ ਵੀ ਜ਼ਿਕਰ ਕੀਤਾ ਗਿਆ ਸੀ | ਇਸ ਸੰਬੰਧ ਵਿਚ ਪੁਲਿਸ ਵਲੋਂ ਮਹਿਰੋਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ ਹੈ |
ਦੀਪਿਕਾ ਲੂਥਰਾ ਨੂੰ ਫਿਰ ਆਈ ਈਮੇਲ 'ਤੇ ਧਮਕੀ
ਦੀਪਿਕਾ ਲੂਥਰਾ ਦੇ ਬਿਆਨਾਂ 'ਤੇ ਅੰਮਿ੍ਤਪਾਲ ਸਿੰਘ ਮਹਿਰੋਂ ਖ਼ਿਲਾਫ਼ ਇਥੋਂ ਦੀ ਪੁਲਿਸ ਵਲੋਂ ਮਾਮਲਾ ਦਰਜ ਕੀਤੇ ਜਾਣ ਤੋਂ ਬਾਅਦ ਦੀਪਿਕਾ ਨੂੰ ਈਮੇਲ 'ਤੇ ਮੁੜ ਧਮਕੀ ਆਈ ਹੈ, ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਦੀਪਿਕਾ ਲੂਥਰਾ ਨੇ ਦੱਸਿਆ ਕਿ ਇਹ ਧਮਕੀ ਉਸ ਨੂੰ ਕਥਿਤ ਤੌਰ 'ਤੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਜਥੇਬੰਦੀ ਵਲੋਂ ਦਿੱਤੀ ਗਈ ਹੈ | ਉਸ ਨੇ ਦੱਸਿਆ ਕਿ ਉਸ ਨੂੰ ਧਮਕੀਆਂ ਮਿਲੀਆਂ ਹਨ, ਜਿੰਨੀ ਮਰਜ਼ੀ ਸੁਰੱਖਿਆ ਲੈ ਲਓ, ਤੇਰੀ ਜਾਨ ਨਹੀਂ ਛੁੱਟਣੀ | ਤੇਰੀਆਂ ਮੁੜ ਵੀਡੀਓ ਪੈ ਰਹੀਆਂ ਹਨ ਅਤੇ ਤੇਰਾ ਪਤਾ ਮਿਲ ਗਿਆ ਹੈ |
ਅੰਮਿ੍ਤਸਰ 'ਚ ਭਾਈ ਮਹਿਰੋਂ ਖ਼ਿਲਾਫ਼ ਮਾਮਲਾ ਦਰਜ
ਅਜੀਤ ਡੈਸਕ
16-06-2025