02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਲੁਧਿਆਣਾ ਪੱਛਮੀ ਚੋਣ ਜਿੱਤਣ ਤੋਂ ਬਾਅਦ ਤੇਜ਼ੀ ਨਾਲ ਹੋਵੇਗੀ ਪੰਜਾਬ ਦੀ ਤਰੱਕੀ-ਸਿਸੋਦੀਆ <br/>

ਅਜੀਤ ਡੈਸਕ 17-06-2025

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਪ੍ਰਚਾਰ ਆਖਰੀ ਪੜਾਅ 'ਤੇ ਹੈ | ਮੰਗਲਵਾਰ ਸ਼ਾਮ ਨੂੰ ਚੋਣ ਪ੍ਰਚਾਰ ਬੰਦ ਹੋ ਜਾਵੇਗਾ ਅਤੇ ਵੋਟਿੰਗ ਪ੍ਰਕਿਰਿਆ ਵੀਰਵਾਰ ਸਵੇਰ ਤੋਂ ਸ਼ੁਰੂ ਹੋ ਜਾਵੇਗੀ | ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਨੇਤਾ ਮਨੀਸ਼ ਸਿਸੋਦੀਆ ਨੇ ਚੋਣ ਪ੍ਰਚਾਰ ਦੌਰਾਨ ਪਾਰਟੀ ਵਰਕਰਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਦੀ ਪ੍ਰਸੰਸਾ ਕੀਤੀ ਅਤੇ ਖ਼ੁਸ਼ੀ ਜਤਾਈ ਕਿ ਪਾਰਟੀ ਦਾ ਸੰਗਠਨ ਪੂਰੀ ਤਾਕਤ ਨਾਲ ਮੈਦਾਨ ਵਿਚ ਡਟਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਸੂਬੇ ਭਰ ਤੋਂ 'ਆਪ' ਆਗੂ ਅਤੇ ਵਰਕਰ ਕੜਾਕੇ ਦੀ ਗਰਮੀ ਦੇ ਬਾਵਜੂਦ ਦਿਨ-ਰਾਤ ਪਾਰਟੀ ਲਈ ਪ੍ਰਚਾਰ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ਦੇ ਮਾਹੌਲ ਨੂੰ ਦੇਖ ਕੇ ਸਪੱਸ਼ਟ ਹੈ ਕਿ ਲੋਕ ਵਿਕਾਸ ਚਾਹੁੰਦੇ ਹਨ, ਇਸ ਲਈ ਉਹ ਸਿਰਫ਼ ਆਮ ਆਦਮੀ ਪਾਰਟੀ 'ਚ ਹੀ ਆਪਣਾ ਭਰੋਸਾ ਪ੍ਰਗਟ ਕਰ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਲੁਧਿਆਣਾ ਨੂੰ ਪੰਜਾਬ ਦੀ ਆਰਥਿਕ ਰਾਜਧਾਨੀ ਕਿਹਾ ਜਾਂਦਾ ਹੈ | ਇਸ ਨੂੰ ਪੰਜਾਬ ਦਾ ਮਾਨਚੈਸਟਰ ਵੀ ਕਿਹਾ ਜਾਂਦਾ ਹੈ | ਇਥੋਂ ਦੇ ਵਪਾਰ ਅਤੇ ਉਦਯੋਗਾਂ ਨੇ ਹਮੇਸ਼ਾ ਪੰਜਾਬ ਦੀ ਤਰੱਕੀ ਵਿਚ ਮੋਹਰੀ ਭੂਮਿਕਾ ਨਿਭਾਈ ਹੈ | 'ਆਪ' ਸਰਕਾਰ ਦਾ ਉਦੇਸ਼ ਸਿਰਫ਼ ਲੁਧਿਆਣਾ ਹੀ ਨਹੀਂ, ਸਗੋਂ ਪੂਰੇ ਪੰਜਾਬ ਨੂੰ ਉਦਯੋਗ, ਸਿੱਖਿਆ ਅਤੇ ਰੁਜ਼ਗਾਰ ਦੇ ਕੇਂਦਰ ਵਜੋਂ ਵਿਕਸਿਤ ਕਰਨਾ ਹੈ | ਸਿਸੋਦੀਆ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਲੁਧਿਆਣਾ ਪੱਛਮੀ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਨਾ ਸਿਰਫ ਇਸ ਖੇਤਰ ਦਾ ਤੇਜ਼ੀ ਨਾਲ ਵਿਕਾਸ ਯਕੀਨੀ ਬਣਾਇਆ ਜਾਵੇਗਾ, ਬਲਕਿ ਪੂਰੇ ਪੰਜਾਬ ਦਾ ਰਾਕੇਟ ਦੀ ਗਤੀ ਨਾਲ ਵਿਕਾਸ ਹੋਵੇਗਾ |

ਪਿਛਲੀ ਖ਼ਬਰ ਈਰਾਨ 'ਚ ਭਾਰਤੀਆਂ ਦੀ ਸੁਰੱਖਿਆ ਯਕੀਨੀ ਬਣਾ ਰਹੇ ਹਾਂ-ਵਿਦੇਸ਼ ਮੰਤਰਾਲਾ ਅਗਲੀ ਖ਼ਬਰ ਪ੍ਰਧਾਨ ਮੰਤਰੀ ਸਾਈਪ੍ਰਸ ਦੇ ਸਰਬਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।