ਨਵੀਂ ਦਿੱਲੀ, 16 ਜੂਨ (ਪੀ.ਟੀ.ਆਈ.)-ਈਰਾਨ-ਇਜ਼ਰਾਈਲ ਟਕਰਾਅ ਦੇ ਵਿਚਕਾਰ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਤਹਿਰਾਨ 'ਚ ਭਾਰਤੀ ਦੂਤਾਵਾਸ ਸੁਰੱਖਿਆ ਸਥਿਤੀ ਦੀ ਨਿਰੰਤਰ ਨਿਗਰਾਨੀ ਕਰ ਰਿਹਾ ਹੈ ਤੇ ਈਰਾਨ 'ਚ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਉਨ੍ਹਾਂ ਦੇ ਸੰਪਰਕ 'ਚ ਹੈ | ਉਨ੍ਹਾਂ ਕਿਹਾ ਕਿ ਨਾਲ ਹੀ ਕੁਝ ਮਾਮਲਿਆਂ 'ਚ ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਵੀ ਤਬਦੀਲ ਕੀਤਾ ਜਾ ਰਿਹਾ ਹੈ | ਇਜ਼ਰਾਈਲ ਤੇ ਈਰਾਨ 'ਚ ਭਾਰਤੀ ਦੂਤਘਰਾਂ ਨੇ ਸਥਿਤੀ ਦੇ ਮੱਦੇਨਜ਼ਰ ਆਪਣੇ 'ਐਕਸ' ਹੈਂਡਲਾਂ 'ਤੇ ਸੁਰੱਖਿਆ ਸਲਾਹ ਵੀ ਜਾਰੀ ਕੀਤੀ ਹੈ | ਜਿਸ 'ਚ ਭਾਰਤੀ ਨਾਗਰਿਕਾਂ ਤੇ ਭਾਰਤੀ ਮੂਲ ਦੇ ਵਿਅਕਤੀਆਂ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਚੌਕਸ ਰਹਿਣ, ਕਿਸੇ ਵੀ ਬੇਲੋੜੀਆਂ ਹਰਕਤਾਂ ਤੋਂ ਬਚਣ | ਇਸ 'ਚ ਦੂਤਾਵਾਸ ਦੇ ਸੋਸ਼ਲ ਮੀਡੀਆ ਖਾਤਿਆਂ ਦਾ ਨਾਲ ਜੂੜੇ ਰਹਿਣ ਅਤੇ ਸਥਾਨਕ ਅਧਿਕਾਰੀਆਂ ਦੁਆਰਾ ਸਲਾਹ ਦਿੱਤੇ ਗਏ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਨ ਨੂੰ ਵੀ ਕਿਹਾ ਗਿਆ ਹੈ |