02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਕੈਨੇਡਾ 'ਚ ਖ਼ਾਲਿਸਤਾਨੀ ਸਮਰਥਕਾਂ ਦੇ ਪ੍ਰਦਰਸ਼ਨਾਂ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਨਹੀਂ-ਪੁਰੀ <br/>

ਅਜੀਤ ਡੈਸਕ 17-06-2025

ਨਵੀਂ ਦਿੱਲੀ, 16 ਜੂਨ (ਉਪਮਾ ਡਾਗਾ ਪਾਰਥ)-ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਕੈਨੇਡਾ 'ਚ ਜੀ-7 ਸਿਖ਼ਰ ਸੰਮੇਲਨ ਤੋਂ ਪਹਿਲਾਂ ਖ਼ਾਲਿਸਤਾਨੀ ਸਮਰਥਕਾਂ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਪ੍ਰਦਰਸ਼ਨਾਂ ਦੀ ਨਿਖੇਧੀ ਕੀਤੀ ਹੈ | ਉਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਕਿਰਾਏ ਦੇ ਟੱਟੂ ਦੱਸਦਿਆਂ ਕਿਹਾ ਕਿ ਇਨ੍ਹਾਂ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਨਹੀਂ ਹੈ | ਪੁਰੀ ਨੇ ਇਕ ਪ੍ਰਦਰਸ਼ਨੀ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਲੋਕ (ਖ਼ਾਲਿਸਤਾਨ ਸਮਰਥਕ) ਗੁਆਂਢੀ ਮੁਲਕ (ਪਾਕਿਸਤਾਨ) ਤੋਂ ਫੰਡਿੰਗ ਲੈਂਦੇ ਹਨ, ਪਰ ਜਦੋਂ ਫੰਡਿੰਗ ਨਹੀਂ ਮਿਲੀ ਤਾਂ ਉਹ ਉਸ ਦੇ ਖ਼ਿਲਾਫ਼ ਹੋ ਗਏ | ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਕਿਰਾਏ ਦੇ ਟੱਟੂਆਂ ਨੂੰ ਗੰਭੀਰਤਾ ਨਾਲ ਨਾ ਲਓ | ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ, ਜੋ ਇਸ ਵੇਲੇ ਸਾਈਪ੍ਰਾਸ ਦੇ ਦੌਰੇ 'ਤੇ ਹਨ, 16-17 ਜੂਨ ਨੂੰ ਕੈਨੇਡਾ ਦੇ ਕਨਾਨਾਸਿਰਗ 'ਚ ਜੀ-7 ਸਿਖ਼ਰ ਸੰਮੇਲਨ 'ਚ ਸ਼ਿਰਕਤ ਕਰਨ ਜਾਣਗੇ | ਉਹ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਸੱਦੇ 'ਤੇ ਉਥੇ ਜਾ ਰਹੇ ਹਨ | ਉਨ੍ਹਾਂ ਜਾਣ ਤੋਂ ਪਹਿਲਾਂ ਆਪਣੇ ਬਿਆਨ 'ਚ ਕਿਹਾ ਸੀ ਕਿ ਇਹ ਸਿਖ਼ਰ ਸੰਮੇਲਨ ਆਲਮੀ ਮੁੱਦਿਆਂ ਅਤੇ ਆਲਮੀ ਦੱਖਣ ਦੀਆਂ ਤਰਜੀਹਾਂ 'ਤੇ ਵਿਚਾਰ-ਮਸ਼ਵਰਾ ਕਰਨ ਦਾ ਮੌਕਾ ਪ੍ਰਦਾਨ ਕਰੇਗਾ | ਉਨ੍ਹਾਂ ਕਿਹਾ ਕਿ ਉਹ ਭਾਈਵਾਲ ਦੇਸ਼ਾਂ ਦੇ ਨੇਤਾਵਾਂ ਨਾਲ ਵੀ ਚਰਚਾ ਦੀ ਤਾਂਘ ਨਾਲ ਉਡੀਕ ਕਰ ਰਹੇ ਹਨ |

ਪਿਛਲੀ ਖ਼ਬਰ ਈ.ਡੀ. ਵਲੋਂ ਰਾਬਰਟ ਵਾਡਰਾ ਨੂੰ ਸੰਮਨ <br/> ਅਗਲੀ ਖ਼ਬਰ ਆਰ.ਸੀ. ਤੇ ਡਰਾਈਵਿੰਗ ਲਾਇਸੰਸਾਂ ਦੀ ਰਜਿਸਟ੍ਰੇਸ਼ਨ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦਿੱਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।