ਤਲ ਅਵੀਵ, 16 ਜੂਨ (ਏਜੰਸੀ)-ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਸੋਮਵਾਰ ਨੂੰ ਕਿਹਾ ਕਿ ਈਰਾਨ ਵਿਰੁੱਧ ਇਜ਼ਰਾਈਲੀ ਹਮਲਿਆਂ ਨੇ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਬਹੁਤ ਲੰਮੇ ਸਮੇਂ ਤੱਕ ਪਛਾੜ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਜ਼ਰਾਈਲ ਈਰਾਨੀ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਨਹੀਂ ਕਰ ਰਿਹਾ ਸੀ, ਪਰ ਕਿਹਾ ਕਿ ਜੇਕਰ ਹਮਲਿਆਂ ਦੇ ਨਤੀਜੇ ਵਜੋਂ ਅਜਿਹਾ ਹੋਇਆ ਤਾਂ ਉਹ ਹੈਰਾਨ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਸ਼ਾਸਨ ਬਹੁਤ ਕਮਜ਼ੋਰ ਹੈ। ਨੇਤਨਯਾਹੂ ਨੇ ਇਹ ਵੀ ਕਿਹਾ ਕਿ ਉਹ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਰੋਜ਼ਾਨਾ ਸੰਪਰਕ ਵਿਚ ਹਨ।
ਇਜ਼ਰਾਈਲੀ ਹਮਲਿਆਂ ਨੇ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਪਛਾੜਿਆ- ਨੇਤਨਯਾਹੂ
ਅਜੀਤ ਡੈਸਕ
17-06-2025