02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਸੋਨੀਆ ਗਾਂਧੀ ਦੀ ਹਾਲਤ ਸਥਿਰ

ਅਜੀਤ ਡੈਸਕ 17-06-2025

ਨਵੀਂ ਦਿੱਲੀ, 16 ਜੂਨ (ਉਪਮਾ ਡਾਗਾ ਪਾਰਥ)-ਕਾਂਗਰਸੀ ਸੰਸਦੀ ਦਲ ਦੀ ਪ੍ਰਧਾਨ ਅਤੇ ਪਾਰਟੀ ਦੀ ਸੀਨੀਅਰ ਨੇਤਾ ਸੋਨੀਆ ਗਾਂਧੀ, ਜੋ ਐਤਵਾਰ ਤੋਂ ਪੇਟ ਸੰਬੰਧੀ ਸਮੱਸਿਆ ਕਾਰਨ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ 'ਚ ਦਾਖ਼ਲ ਹਨ, ਦੀ ਹਾਲਤ ਸਥਿਰ ਹੈ। ਉਕਤ ਜਾਣਕਾਰੀ ਹਸਪਤਾਲ ਵਲੋਂ ਸੋਨੀਆ ਗਾਂਧੀ ਦੀ ਸਿਹਤ ਨੂੰ ਲੈ ਕੇ ਜਾਰੀ ਕੀਤੀ ਗਈ। ਹਸਪਤਾਲ ਵਲੋਂ ਜਾਰੀ ਅਧਿਕਾਰਤ ਬਿਆਨ 'ਚ ਕਿਹਾ ਗਿਆ ਕਿ ਸੋਨੀਆ ਗਾਂਧੀ ਨੂੰ ਪੇਟ ਸੰਬੰਧੀ ਸਮੱਸਿਆ ਹੋਣ ਕਾਰਨ ਐਤਵਾਰ ਨੂੰ ਰਾਤ 9 ਵਜੇ ਸਰ ਗੰਗਾ ਰਾਮ ਹਸਪਤਾਲ ਦੇ ਸਰਜੀਕਲ ਗੈਸਟਰੋਐਂਟਰੋਲਾਜੀ ਵਿਭਾਗ 'ਚ ਦਾਖ਼ਲ ਕਰਵਾਇਆ ਗਿਆ। ਬਿਆਨ ਮੁਤਾਬਿਕ ਉਨ੍ਹਾਂ ਦੀ ਹਾਲਤ ਫਿਲਹਾਲ ਸਥਿਰ ਹੈ ਅਤੇ ਡਾਕਟਰ ਉਨ੍ਹਾਂ ਦੀ ਸਿਹਤ 'ਤੇ ਸਖ਼ਤ ਨਿਗਰਾਨੀ ਰੱਖ ਰਹੇ ਹਨ। 9 ਜੂਨ ਨੂੰ ਸੋਨੀਆ ਗਾਂਧੀ ਨੇ ਇਸੇ ਹਸਪਤਾਲ 'ਚ ਮੈਡੀਕਲ ਜਾਂਚ ਕਰਵਾਈ ਸੀ। ਜਾਂਚ ਤੋਂ ਦੋ ਦਿਨ ਪਹਿਲਾਂ ਉਨ੍ਹਾਂ ਨੂੰ ਹਾਈ ਬੀ. ਪੀ. ਦੀ ਸ਼ਿਕਾਇਤ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਤੋਂ ਕੁਝ ਟੈਸਟ ਕਰਵਾਏ ਸਨ।

ਪਿਛਲੀ ਖ਼ਬਰ ਭਾਰਤੀ ਤੱਟ ਰੱਖਿਅਕ ਬਲ ਲਈ ਗੋਆ ਅਗਲੀ ਖ਼ਬਰ ਇਜ਼ਰਾਈਲੀ ਹਮਲਿਆਂ ਨੇ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਪਛਾੜਿਆ- ਨੇਤਨਯਾਹੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।