27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਭਾਰਤ-ਕੈਨੇਡਾ ਸੰਬੰਧ ਬਹੁਤ ਮਹੱਤਵਪੂਰਨ-ਮੋਦੀ

ਅਜੀਤ ਡੈਸਕ 19-06-2025
ਕੈਨਾਨਾਸਕਿਸ (ਕੈਨੇਡਾ), 18 ਜੂਨ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਭਾਰਤ ਤੇ ਕੈਨੇਡਾ ਦੇ ਸਬੰਧ ਬਹੁਤ ਮਹੱਤਵਪੂਰਨ ਹਨ ਤੇ ਦੋਵਾਂ ਦੇਸ਼ਾਂ ਨੂੰ ਵੱਖ-ਵੱਖ ਖੇਤਰਾਂ 'ਚ ਜੇਤੂ ਸਹਿਯੋਗ ਪ੍ਰਾਪਤ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ | ਚੋਣਾਂ 'ਚ ਕਾਰਨੀ ਨੂੰ ਉਨ੍ਹਾਂ ਦੀ ਸ਼ਾਨਦਾਰ ਜਿੱਤ 'ਤੇ ਵਧਾਈ ਦਿੰਦੇ ਹੋਏ ਮੋਦੀ ਨੇ ਕਿਹਾ ਕਿ ਮੈਨੂੰ ਯਕੀਨ ਹੈ ਕਿ ਤੁਹਾਡੀ ਅਗਵਾਈ ਹੇਠ, ਅਸੀਂ ਸਕਾਰਾਤਮਕ ਤਰੀਕੇ ਨਾਲ ਇਕੱਠੇ ਕੰਮ ਕਰ ਸਕਾਂਗੇ ਤੇ ਭਾਰਤ-ਕੈਨੇਡਾ ਸਬੰਧਾਂ ਨੂੰ ਅੱਗੇ ਲੈ ਜਾਵਾਂਗੇ | ਮੇਰਾ ਮੰਨਣਾ ਹੈ ਕਿ ਭਾਰਤ-ਕੈਨੇਡਾ ਸਬੰਧ ਬਹੁਤ ਮਹੱਤਵਪੂਰਨ ਹਨ ਤੇ ਭਾਰਤ ਤੇ ਕੈਨੇਡਾ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਤੇ ਕਈ ਖੇਤਰਾਂ 'ਚ ਜੇਤੂ ਸਹਿਯੋਗ ਪ੍ਰਾਪਤ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਕੈਨੇਡੀਅਨ ਕੰਪਨੀਆਂ ਨੇ ਭਾਰਤ 'ਚ ਵੱਡੇ ਪੱਧਰ 'ਤੇ ਨਿਵੇਸ਼ ਕੀਤਾ ਹੈ ਤੇ ਭਾਰਤੀ ਲੋਕਾਂ ਨੇ ਵੀ ਕੈਨੇਡਾ 'ਚ ਕਾਫ਼ੀ ਨਿਵੇਸ਼ ਕੀਤਾ ਹੈ | ਅਸੀਂ ਦੋਵੇਂ ਲੋਕਤੰਤਰੀ ਕਦਰਾਂ-ਕੀਮਤਾਂ ਦੇ ਹੱਕ 'ਚ ਖੜ੍ਹੇ ਹਾਂ | ਇਕੱਠੇ ਮਿਲ ਕੇ ਅਸੀਂ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰ ਸਕਦੇ ਹਾਂ, ਅਸੀਂ ਮਨੁੱਖਤਾ ਨੂੰ ਮਜ਼ਬੂਤ ਕਰ ਸਕਦੇ ਹਾਂ | ਮੋਦੀ ਨੇ ਇਹ ਵੀ ਕਿਹਾ ਕਿ ਜੇਕਰ ਦੋਵੇਂ ਰਾਸ਼ਟਰ ਇਕੱਠੇ ਕੰਮ ਕਰਦੇ ਹਨ ਤੇ ਆਪਣੇ ਸਾਰੇ ਸਰੋਤਾਂ ਦੀ ਸਰਵੋਤਮ ਵਰਤੋਂ ਕਰਦੇ ਹਨ ਤਾਂ
“ਅਸੀਂ ਪੂਰੀ ਮਨੁੱਖਤਾ ਦੀ ਭਲਾਈ ਲਈ ਕੰਮ ਕਰ ਸਕਦੇ ਹਾਂ |” “ਮੈਨੂੰ ਬਹੁਤ ਵਿਸ਼ਵਾਸ ਹੈ ਕਿ ਅਸੀਂ ਇਹ ਕੰਮ ਕਰਨ ਦੇ ਯੋਗ ਹੋਵਾਂਗੇ | ਮੋਦੀ ਨੇ ਐਕਸ 'ਤੇ ਇਕ ਪੋਸਟ 'ਚ ਕਿਹਾ ਕਿ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਇਕ ਸ਼ਾਨਦਾਰ ਮੁਲਾਕਾਤ ਹੋਈ | ਜੀ 7 ਸੰਮੇਲਨ ਦੀ ਸਫਲਤਾਪੂਰਵਕ ਮੇਜ਼ਬਾਨੀ ਲਈ ਉਨ੍ਹਾਂ ਦੀ ਤੇ ਕੈਨੇਡੀਅਨ ਸਰਕਾਰ ਦੀ ਸ਼ਲਾਘਾ ਕੀਤੀ |

ਪਿਛਲੀ ਖ਼ਬਰ ਭਾਰਤ ਨੇ ਕਦੇ ਵੀ ਤੀਜੀ ਧਿਰ ਦੀ ਵਿਚੋਲਗੀ ਨਹੀਂ ਸਵੀਕਾਰੀ-ਮੋਦੀ ਅਗਲੀ ਖ਼ਬਰ ਫਾਸਟੈਗ ਆਧਾਰਿਤ 3 ਹਜ਼ਾਰ ਰੁਪਏ ਦਾ ਸਾਲਾਨਾ ਪਾਸ ਜਾਰੀ ਕਰੇਗੀ ਕੇਂਦਰ ਸਰਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।