18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਅਮਰੀਕਾ ਵਲੋਂ ਵਿਦੇਸ਼ੀ ਵਿਦਿਆਰਥੀਆਂ ਲਈ ਵੀਜ਼ਾ ਪ੍ਰਕਿਰਿਆ ਮੁੜ ਸ਼ੁਰੂ

ਅਜੀਤ ਡੈਸਕ 20-06-2025
ਵਾਸ਼ਿੰਗਟਨ, 19 ਜੂਨ (ਏਜੰਸੀ)-ਅਮਰੀਕੀ ਵਿਦੇਸ਼ ਵਿਭਾਗ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਵਿਦੇਸ਼ੀਆਂ ਵਿਦਿਆਰਥੀਆਂ ਲਈ ਵੀਜ਼ਾ ਅਰਜ਼ੀਆਂ ਦੀ ਮੁਅੱਤਲ ਪ੍ਰਕਿਰਿਆ ਨੂੰ ਮੁੜ ਸ਼ੁਰੂ ਕਰ ਰਿਹਾ ਹੈ | ਪਰ ਹੁਣ ਸਾਰੇ ਬਿਨੈਕਾਰਾਂ ਨੂੰ ਸਰਕਾਰੀ ਸਮੀਖਿਆ ਲਈ ਆਪਣੇ ਸੋਸ਼ਲ ਮੀਡੀਆ ਖਾਤਿਆਂ ਨੂੰ ਅਨਲਾਕ (ਸਾਂਝਾ) ਕਰਨ ਦੀ ਲੋੜ ਹੋਵੇਗੀ | ਵਿਭਾਗ ਨੇ ਕਿਹਾ ਕਿ ਕੌਂਸਲਰ ਅਧਿਕਾਰੀ ਅਜਿਹੀਆਂ ਪੋਸਟਾਂ ਅਤੇ ਸੰਦੇਸ਼ਾਂ 'ਤੇ ਨਜ਼ਰ ਰੱਖਣਗੇ, ਜਿਨ੍ਹਾਂ ਨੂੰ ਸੰਯੁਕਤ ਰਾਜ, ਸਰਕਾਰ, ਸੱਭਿਆਚਾਰ, ਸੰਸਥਾਵਾਂ ਜਾਂ ਬੁਨਿਆਦੀ ਸਿਧਾਂਤਾਂ ਪ੍ਰਤੀ ਪ੍ਰਤੀਕੂਲ ਮੰਨਿਆ ਜਾ ਸਕਦਾ ਹੈ | ਬੁੱਧਵਾਰ ਨੂੰ ਜਾਰੀ ਕੀਤੇ ਗਏ ਇੱਕ ਨੋਟਿਸ ਵਿਚ ਵਿਭਾਗ ਨੇ ਕਿਹਾ ਕਿ ਉਸ ਨੇ ਵਿਦਿਆਰਥੀ ਵੀਜ਼ਾ ਪ੍ਰਕਿਰਿਆ ਦੀ ਮੁਅੱਤਲੀ ਨੂੰ ਰੱਦ ਕਰ ਦਿੱਤਾ ਹੈ | ਇਸ ਤੋਂ ਇਲਾਵਾ ਕਿਹਾ ਗਿਆ ਹੈ ਕਿ ਨਵੇਂ ਬਿਨੈਕਾਰ ਜੋ ਆਪਣੇ ਸੋਸ਼ਲ ਮੀਡੀਆ ਖਾਤਿਆਂ ਨੂੰ ਪਬਲਿਕ ਕਰਨ ਅਤੇ ਉਨ੍ਹਾਂ ਦੀ ਸਮੀਖਿਆ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰਦੇ ਹਨ, ਉਨ੍ਹਾਂ ਦੀ ਅਰਜ਼ੀ ਨੂੰ ਰੱਦ ਕੀਤਾ ਜਾ ਸਕਦਾ ਹੈ | ਨੋਟਿਸ ਵਿਚ ਕਿਹਾ ਗਿਆ ਹੈ ਕਿ ਅਜਿਹਾ ਕਰਨ ਤੋਂ ਇਨਕਾਰ ਕਰਨਾ ਇਸ ਗੱਲ ਦਾ ਸੰਕੇਤ ਹੋ ਸਕਦਾ ਹੈ ਕਿ ਉਹ ਲੋੜ ਤੋਂ ਬਚਣ ਜਾਂ ਆਪਣੀ ਆਨਲਾਈਨ ਗਤੀਵਿਧੀ ਨੂੰ ਲੁਕਾਉਣ ਦੀ ਕੋਸ਼ਿਸ਼ ਕਰ ਰਹੇ ਹਨ | ਅਧਿਕਾਰੀਆਂ ਨੇ ਕਿਹਾ ਕਿ ਟਰੰਪ ਪ੍ਰਸ਼ਾਸਨ ਨੇ ਪਿਛਲੇ ਮਹੀਨੇ ਅਮਰੀਕਾ ਵਿਚ ਪੜ੍ਹਨ ਦੀ ਉਮੀਦ ਕਰ ਰਹੇ ਵਿਦੇਸ਼ੀ ਵਿਦਿਆਰਥੀਆਂ ਲਈ ਨਵੇਂ ਵੀਜ਼ਾ ਇੰਟਰਵਿਊਆਂ ਦੀ ਸਮਾਂ-ਸੂਚੀ ਨੂੰ ਅਸਥਾਈ ਤੌਰ 'ਤੇ ਰੋਕ ਦਿੱਤਾ ਸੀ, ਜਦੋਂ ਕਿ ਉਨ੍ਹਾਂ ਦੀ ਸੋਸ਼ਲ ਮੀਡੀਆ 'ਤੇ ਗਤੀਵਿਧੀ ਦੀ ਜਾਂਚ ਨੂੰ ਵਧਾਉਣ ਦੀ ਤਿਆਰੀ ਕਰ ਰਹੇ ਸਨ |

ਪਿਛਲੀ ਖ਼ਬਰ ਈਰਾਨੀ ਹਮਲੇ 'ਚ ਇਜ਼ਰਾਈਲ ਦਾ ਸਭ ਤੋਂ ਵੱਡਾ ਹਸਪਤਾਲ ਤਬਾਹ ਅਗਲੀ ਖ਼ਬਰ ਟਰੰਪ ਨੇ ਆਸਿਮ ਮੁਨੀਰ ਲਈ ਦੁਪਹਿਰ ਦੇ ਖਾਣੇ ਦੀ ਕੀਤੀ ਮੇਜ਼ਬਾਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।