19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਕੇਂਦਰ ਤੇ ਜੰਮੂ-ਕਸ਼ਮੀਰ ਅਮਰਨਾਥ ਯਾਤਰੀਆਂ ਦੀ ਸੁਰੱਖਿਆ ਲਈ ਵਚਨਬੱਧ-ਸ਼ੇਖਾਵਤ

ਅਜੀਤ ਡੈਸਕ 20-06-2025
ਅਨੰਤਨਾਗ (ਜੰਮੂ-ਕਸ਼ਮੀਰ), 19 ਜੂਨ (ਪੀ.ਟੀ.ਆਈ.)-ਕੇਂਦਰੀ ਸੈਰ-ਸਪਾਟਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਅਮਰਨਾਥ ਯਾਤਰੀਆਂ ਨੂੰ ਉੱਚਤਮ ਸੁਰੱਖਿਆ ਦਾ ਭਰੋਸਾ ਦਿੱਤਾ | ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਮੱਟਨ ਵਿਖੇ ਮਾਰਤੰਡ ਸੂਰਿਆ ਮੰਦਰ ਦੇ ਦਰਸ਼ਨ ਕਰਨ ਪੁੱਜੇ ਸ਼ੇਖਾਵਤ ਨੇ ਸ਼ਰਧਾਲੂਆਂ ਨੂੰ ਵਾਦੀ ਦੇ ਵਾਤਾਵਰਨ ਤੇ ਕੁਦਰਤੀ ਸੁੰਦਰਤਾ ਨੂੰ ਸੁਰੱਖਿਅਤ ਰੱਖਣ ਦੀ ਅਪੀਲ ਵੀ ਕੀਤੀ | ਸ਼ੇਖਾਵਤ ਨੇ ਮੰਦਰ ਦੇ ਦਰਸ਼ਨ ਕਰਨ ਤੋਂ ਬਾਅਦ ਗੱਲਬਾਤ ਕਰਦੇ ਹੋਏ ਦੱਸਿਆ ਕਿ ਅਮਰਨਾਥ ਯਾਤਰਾ ਸੁਰੱਖਿਅਤ ਹੈ | ਕੇਂਦਰ ਅਤੇੇ ਰਾਜ ਸਰਕਾਰ ਯਾਤਰੀਆਂ ਦੀ ਸੁਰੱਖਿਆ ਲਈ ਵਚਨਬੱਧ ਹਨ ਤੇ ਯਾਤਰੀਆਂ ਨੂੰ ਇਕ ਝਰੀਟ ਵੀ ਨਾ ਲੱਗੇ | ਅਮਰਨਾਥ ਯਾਤਰਾ 3 ਜੁਲਾਈ ਤੋਂ 9 ਅਗਸਤ ਤੱਕ ਹੋਵੇਗੀ | ਇਸ ਮਗਰੋਂ ਸ਼ੇਖਾਵਤ ਨੇ ਨੇੜਲੇ ਟੂਰਿਸਟ ਰਿਜ਼ੋਰਟ ਪਹਿਲਗਾਮ ਦਾ ਵੀ ਦੌਰਾ ਕੀਤਾ, ਜੋ ਕਿ 22 ਅਪ੍ਰੈਲ ਨੂੰ ਅੱਤਵਾਦੀ ਹਮਲੇ ਦਾ ਸ਼ਿਕਾਰ ਹੋਇਆ ਸੀ | ਉਨ੍ਹਾਂ ਕਿਹਾ ਕਿ ਕਸ਼ਮੀਰ ਸੁਰੱਖਿਅਤ ਹੈ ਤੇ ਸੈਲਾਨੀਆਂ ਨੂੰ ਨਾ ਸਿਰਫ਼ ਇਸਦੀ ਕੁਦਰਤੀ ਸੁੰਦਰਤਾ ਦੇਖਣ ਲਈ ਸਗੋਂ ਇਸਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦੇਖਣ ਲਈ ਵੀ ਘਾਟੀ ਦਾ ਦੌਰਾ ਕਰਨਾ ਚਾਹੀਦਾ ਹੈ |

ਪਿਛਲੀ ਖ਼ਬਰ 55 ਸਾਲ ਦੇ ਹੋਏ ਰਾਹੁਲ ਗਾਂਧੀ ਅਗਲੀ ਖ਼ਬਰ ਨੂਰਮਹਿਲ ਪੁਲਿਸ ਵਲੋਂ ਸੰਪਰਕ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।