ਨਵੀਂ ਦਿੱਲੀ, 20 ਜੂਨ (ਪੀ.ਟੀ.ਆਈ.)-ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ 67 ਸਾਲ ਦੇ ਹੋ ਗਏ ਹਨ | ਉਪ ਰਾਸ਼ਟਰਪਤੀ ਜਗਦੀਪ ਧਨਖੜ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹੋਰ ਸ਼ਖਸੀਅਤਾਂ ਨੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਤੇ ਦੱਬੇ-ਕੁਚਲੇ ਲੋਕਾਂ ਨੂੰ ਸਸ਼ਕਤ ਬਣਾਉਣ ਲਈ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕੀਤੀ | 20 ਜੂਨ, 1958 ਨੂੰ ਓਡੀਸ਼ਾ ਦੇ ਮਯੂਰਭੰਜ ਦੇ ਉੱਪਰਬੇਡਾ ਪਿੰਡ 'ਚ ਜਨਮੇ ਰਾਸ਼ਟਰਪਤੀ ਮੁਰਮੂ ਦੇਸ਼ ਦੇ ਪਹਿਲੀ ਕਬਾਇਲੀ ਰਾਸ਼ਟਰਪਤੀ ਹਨ | ਉਨ੍ਹਾਂ 25 ਜੁਲਾਈ, 2022 ਨੂੰ ਭਾਰਤ ਦੇ 15ਵੀਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ | ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਤੇ ਲੀਡਰਸ਼ਿਪ ਦੇਸ਼ ਭਰ ਦੇ ਕਰੋੜਾਂ ਲੋਕਾਂ ਨੂੰ ਪ੍ਰੇਰਿਤ ਕਰਦੀ ਰਹੇ | ਉਨ੍ਹਾਂ ਦੇ ਇਲਾਵਾ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਐਸ ਜੈਸ਼ੰਕਰ, ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ, ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਤੇ ਹੋਰ ਆਗੂਆਂ ਨੇ ਵੀ ਰਾਸ਼ਟਰਪਤੀ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ | ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸਭ ਨੂੰ ਸ਼ੱੁਭਕਾਮਨਾਵਾਂ ਦੇਣ ਲਈ ਧੰਨਵਾਦ ਕੀਤਾ |
ਰਾਸ਼ਟਰਪਤੀ ਦਰੋਪਦੀ ਮੁਰਮੂ 67 ਸਾਲ ਦੇ ਹੋਏ
ਅਜੀਤ ਡੈਸਕ
21-06-2025