23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਨੋਬਲ ਸ਼ਾਂਤੀ ਪੁਰਸਕਾਰ ਲਈ ਟਰੰਪ ਨੂੰ ਨਾਮਜ਼ਦ ਕਰੇਗਾ ਪਾਕਿ

ਅਜੀਤ ਡੈਸਕ 22-06-2025

ਸੁਰਿੰਦਰ ਕੋਛੜ
ਅੰਮਿ੍ਤਸਰ, 21 ਜੂਨ-ਪਾਕਿਸਤਾਨ ਨੇ ਰਸਮੀ ਤੌਰ 'ਤੇ ਐਲਾਨ ਕੀਤਾ ਹੈ ਕਿ ਉਸ ਨੇ ਸਾਲ 2026 ਦੇ ਨੋਬਲ ਸ਼ਾਂਤੀ ਪੁਰਸਕਾਰ ਲਈ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਾਂਅ ਦੀ ਸਿਫ਼ਾਰਸ਼ ਕੀਤੀ ਹੈ | ਪਾਕਿ ਦਾ ਕਹਿਣਾ ਹੈ ਕਿ ਟਰੰਪ ਨੂੰ ਭਾਰਤ-ਪਾਕਿ ਜੰਗਬੰਦੀ 'ਚ ਉਨ੍ਹਾਂ ਦੀ ਨਿਰਨਾਇਕ ਕੂਟਨੀਤੀ ਤੇ ਮਹੱਤਵਪੂਰਨ ਭੂਮਿਕਾ ਲਈ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕੀਤਾ ਜਾਣਾ ਚਾਹੀਦਾ ਹੈ | ਪਾਕਿ ਨੇ ਇਹ ਐਲਾਨ ਅਜਿਹੇ ਸਮੇਂ ਕੀਤਾ ਹੈ ਜਦੋਂ ਕੁਝ ਦਿਨ ਪਹਿਲਾਂ ਹੀ ਪਾਕਿਸਤਾਨੀ ਫ਼ੌਜ ਮੁਖੀ ਜਨਰਲ ਆਸਿਮ ਮੁਨੀਰ ਨੇ ਵਾਈਟ ਹਾਊਸ 'ਚ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ ਕੀਤੀ ਸੀ | ਇਸ ਮੁਲਾਕਾਤ ਤੋਂ ਬਾਅਦ ਹੀ ਪਾਕਿ ਵਲੋਂ ਟਰੰਪ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕਰਨ ਦੀ ਚਰਚਾ ਸ਼ੁਰੂ ਹੋਈ | ਦੱਸਣਯੋਗ ਹੈ ਕਿ ਹੁਣ ਤੱਕ 4 ਅਮਰੀਕੀ ਰਾਸ਼ਟਰਪਤੀਆਂ ਨੂੰ ਨੋਬਲ ਸ਼ਾਂਤੀ ਪੁਰਸਕਾਰ ਮਿਲ ਚੁੱਕਾ ਹੈ | ਜੇਕਰ ਟਰੰਪ ਨੂੰ ਨੋਬਲ ਸ਼ਾਂਤੀ ਪੁਰਸਕਾਰ ਮਿਲਦਾ ਹੈ ਤਾਂ ਉਹ ਇਹ ਪੁਰਸਕਾਰ ਪ੍ਰਾਪਤ ਕਰਨ ਵਾਲੇ 5ਵੇਂ ਅਮਰੀਕੀ ਰਾਸ਼ਟਰਪਤੀ ਹੋਣਗੇ | ਪਾਕਿ ਸਰਕਾਰ ਨੇ ਉਮੀਦ ਜਤਾਈ ਹੈ ਕਿ ਟਰੰਪ ਦੇ ਯਤਨ ਭਵਿੱਖ 'ਚ ਖਾਸ ਕਰਕੇ ਮੱਧ ਪੂਰਬ 'ਚ ਚੱਲ ਰਹੇ ਸੰਕਟ ਗਾਜ਼ਾ 'ਚ ਮਨੁੱਖੀ ਦੁਖਾਂਤ ਤੇ ਈਰਾਨ ਨਾਲ ਵਧ ਰਹੇ ਤਣਾਅ ਦੇ ਸੰਦਰਭ 'ਚ ਖੇਤਰੀ ਤੇ ਵਿਸ਼ਵਵਿਆਪੀ ਸ਼ਾਂਤੀ ਲਿਆਉਣ 'ਚ ਮਦਦਗਾਰ ਸਾਬਤ ਹੋਣਗੇ | ਪਾਕਿ ਸਰਕਾਰ ਦਾ ਇਹ ਵੀ ਮੰਨਣਾ ਹੈ ਕਿ ਰਾਸ਼ਟਰਪਤੀ ਟਰੰਪ ਨੇ ਜੰਮੂ-ਕਸ਼ਮੀਰ ਮੁੱਦੇ ਨੂੰ ਹੱਲ ਕਰਨ ਲਈ ਦਿਲੋਂ ਮਦਦ ਦੀ ਪੇਸ਼ਕਸ਼ ਕੀਤੀ ਹੈ | ਦੱਸਣਯੋਗ ਹੈ ਕਿ ਅਮਰੀਕੀ ਵਿਚੋਲਗੀ ਨਾਲ ਜੰਗਬੰਦੀ ਦਾ ਐਲਾਨ ਕਰਨ ਵਾਲੇ ਟਰੰਪ ਪਹਿਲੇ ਵਿਅਕਤੀ ਸਨ | ਇਸ ਐਲਾਨ ਤੋਂ ਬਾਅਦ ਪਾਕਿ ਨੇ ਰਾਸ਼ਟਰਪਤੀ ਟਰੰਪ ਦਾ ਧੰਨਵਾਦ ਕੀਤਾ ਜਦਕਿ ਭਾਰਤ ਲਗਾਤਾਰ ਵਿਚੋਲਗੀ 'ਚ ਕਿਸੇ ਵੀ ਤੀਜੀ ਧਿਰ ਦੀ ਭੂਮਿਕਾ ਤੋਂ ਇਨਕਾਰ ਕਰਦਾ ਰਿਹਾ ਹੈ | ਦੱਸਣਯੋਗ ਹੈ ਕਿ ਹੁਣ ਤੱਕ 4 ਅਮਰੀਕੀ ਰਾਸ਼ਟਰਪਤੀਆਂ ਨੂੰ ਨੋਬਲ ਸ਼ਾਂਤੀ ਪੁਰਸਕਾਰ ਮਿਲਿਆ ਹੈ | ਆਖ਼ਰੀ ਵਾਰ ਬਰਾਕ ਓਬਾਮਾ ਨੂੰ ਇਹ ਸਨਮਾਨ ਮਿਲਿਆ ਸੀ | ਉਨ੍ਹਾਂ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀਆਂ ਥੀਓਡੋਰ ਰੂਜ਼ਵੈਲਟ ਨੂੰ ਰੂਸ-ਜਪਾਨ ਯੁੱਧ ਖ਼ਤਮ ਕਰਵਾਉਣ ਲਈ 1906 'ਚ, ਵੁਡਰੋ ਵਿਲਸਨ ਨੂੰ ਲੀਗ ਆਫ਼ ਨੇਸ਼ਨਜ਼ ਦੀ ਸਥਾਪਨਾ 'ਚ ਉਨ੍ਹਾਂ ਦੇ

ਪਿਛਲੀ ਖ਼ਬਰ ਭਾਰਤੀ ਧਰਤੀ 'ਤੇ ਅੱਤਵਾਦੀ ਹਮਲੇ ਦੇ ਗੰਭੀਰ ਨਤੀਜੇ ਹੋਣਗੇ-ਰਾਜਨਾਥ ਅਗਲੀ ਖ਼ਬਰ ਸ਼ਾਹਕੋਟ ਦੀ ਜੈਨ ਕਾਲੋਨੀ ਦੇ ਲੋਕ ਗੰਦੇ ਪਾਣੀ ਦੀ ਸਮੱਸਿਆ ਕਾਰਨ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।