23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਭਾਰਤੀ ਧਰਤੀ 'ਤੇ ਅੱਤਵਾਦੀ ਹਮਲੇ ਦੇ ਗੰਭੀਰ ਨਤੀਜੇ ਹੋਣਗੇ-ਰਾਜਨਾਥ

ਅਜੀਤ ਡੈਸਕ 22-06-2025

• 'ਆਪ੍ਰੇਸ਼ਨ ਸੰਧੂਰ' ਅਜੇ ਖ਼ਤਮ ਨਹੀਂ ਹੋਇਆ • ਜੰਮੂ-ਕਸ਼ਮੀਰ 'ਚ ਮੌਜੂਦਾ ਸੁਰੱਖਿਆ ਸਥਿਤੀ ਦਾ ਲਿਆ ਜਾਇਜ਼ਾ
ਊਧਮਪੁਰ, 21 ਜੂਨ (ਪੀ.ਟੀ.ਆਈ.)-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨ ਨੂੰ ਚਿਤਾਵਨੀ ਦਿੱਤੀ ਕਿ ਭਾਰਤੀ ਧਰਤੀ 'ਤੇ ਭਵਿੱਖ 'ਚ ਹੋਣ ਵਾਲੇ ਕਿਸੇ ਵੀ ਅੱਤਵਾਦੀ ਹਮਲੇ ਦੇ ਗੰਭੀਰ ਨਤੀਜੇ ਹੋਣਗੇ, ਕਿਉਂਕਿ ਆਪ੍ਰੇਸ਼ਨ ਸੰਧੂਰ ਅਜੇ ਖ਼ਤਮ ਨਹੀਂ ਹੋਇਆ ਹੈ ਤੇ ਭਾਰਤ ਅੱਤਵਾਦ ਵਿਰੁੱਧ ਕੋਈ ਵੀ ਕਾਰਵਾਈ ਕਰਨ ਲਈ ਤਿਆਰ ਹੈ | ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ਰਾਹੀਂ ਅਸੀਂ ਪਾਕਿਸਤਾਨ ਨੂੰ ਦੱਸ ਦਿੱਤਾ ਹੈ ਕਿ ਭਾਰਤ ਵਿਰੁੱਧ ਲਗਾਤਾਰ ਅੱਤਵਾਦ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜਵਾਬ ਬੁਰਾ ਤੋਂ ਬਦਤਰ ਹੁੰਦਾ ਜਾਵੇਗਾ | ਇਥੇ ਊਧਮਪੁਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਯੋਗ ਸੈਸ਼ਨ ਲਈ ਸ਼ਾਮਿਲ ਹੋਣ ਤੋਂ ਬਾਅਦ ਫ਼ੌਜ ਦੀ ਉੱਤਰੀ ਕਮਾਂਡ ਦੇ ਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਰੱਖਿਆ ਮੰਤਰੀ ਦਾ ਇਹ ਬਿਆਨ ਸਾਹਮਣੇ ਆਇਆ | ਰਾਜਨਾਥ ਅੱਜ 2 ਦਿਨਾਂ ਦੌਰੇ 'ਤੇ ਊਧਮਪੁਰ ਪਹੁੰਚੇ ਹਨ | ਆਪ੍ਰੇਸ਼ਨ ਸੰਧੂਰ ਤੋਂ ਬਾਅਦ ਜੰਮੂ ਤੇ ਕਸ਼ਮੀਰ ਦਾ ਉਨ੍ਹਾਂ ਦਾ ਇਹ ਦੂਜਾ ਦੌਰਾ ਹੈ, ਜਿਸ ਦੌਰਾਨ ਉਨ੍ਹਾਂ ਜੰਮੂ-ਕਸ਼ਮੀਰ 'ਚ ਮੌਜੂਦਾ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ | ਇਸ ਮੌਕੇ ਫ਼ੌਜ ਮੁਖੀ ਜਨਰਲ ਦਿਵੇਦੀ, ਉੱਤਰੀ ਕਮਾਂਡ ਦੇ ਜਨਰਲ ਅਫਸਰ ਕਮਾਂਡਿੰਗ-ਇਨ-ਚੀਫ਼ ਲੈਫਟੀਨੈਂਟ ਜਨਰਲ ਪ੍ਰਤੀਕ ਸ਼ਰਮਾ ਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ |

ਪਿਛਲੀ ਖ਼ਬਰ ਇਜ਼ਰਾਈਲ-ਈਰਾਨ ਜੰਗ 'ਤੇ ਭਾਰਤ ਦੀ ਚੁੱਪ ਨੂੰ ਲੈ ਕੇ ਸੋਨੀਆ ਗਾਂਧੀ ਨੇ ਚੁੱਕੇ ਸਵਾਲ ਅਗਲੀ ਖ਼ਬਰ ਨੋਬਲ ਸ਼ਾਂਤੀ ਪੁਰਸਕਾਰ ਲਈ ਟਰੰਪ ਨੂੰ ਨਾਮਜ਼ਦ ਕਰੇਗਾ ਪਾਕਿ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।