23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਸਿਹਤਮੰਦ ਜੀਵਨ ਜਿਊਣ ਦੀ ਕਲਾ ਹੈ ਯੋਗ-ਰਾਸ਼ਟਰਪਤੀ <br/>

ਅਜੀਤ ਡੈਸਕ 22-06-2025
ਦੇਹਰਾਦੂਨ, 21 ਜੂਨ (ਪੀ.ਟੀ.ਆਈ.)-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਯੋਗ ਨੂੰ ਭਾਰਤ ਦੀ ਨਰਮ ਸ਼ਕਤੀ ਦੀ ਉਦਾਹਰਣ ਦੱਸਿਆ ਤੇ ਕਿਹਾ ਕਿ ਇਹ ਹੁਣ ਪੂਰੀ ਮਨੁੱਖਤਾ ਦੀ ਸਾਂਝੀ ਵਿਰਾਸਤ ਬਣ ਗਿਆ ਹੈ | ਯੋਗ ਦਿਵਸ ਮੌਕੇ ਇਥੇ ਪੁਲਿਸ ਲਾਈਨਜ਼ ਵਿਖੇ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਰਾਸ਼ਟਰਪਤੀ ਨੇ ਕਿਹਾ ਕਿ ਜਦੋਂ ਤੋਂ ਸੰਯੁਕਤ ਰਾਸ਼ਟਰ ਨੇ 2014 'ਚ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਵਜੋਂ ਮਨਾਉਣ ਲਈ ਭਾਰਤ ਦੇ ਪ੍ਰਸਤਾਵ ਨੂੰ ਅਪਣਾਇਆ ਹੈ, ਉਦੋਂ ਤੋਂ ਦੁਨੀਆ ਭਰ ਦੇ ਜ਼ਿਆਦਾਤਰ ਦੇਸ਼ਾਂ ਨੇ ਯੋਗ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਇਆ ਹੈ ਤੇ ਇਸ ਤੋਂ ਲਾਭ ਉਠਾ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਹੁਣ ਸਮੁੱਚੀ ਮਨੁੱਖਤਾ ਦੀ ਸਾਂਝੀ ਵਿਰਾਸਤ ਬਣ ਗਿਆ ਹੈ | ਉਨ੍ਹਾਂ ਕਿਹਾ ਕਿ ਯੋਗ ਕਿਸੇ ਧਰਮ, ਸੰਪਰਦਾ ਜਾਂ ਭਾਈਚਾਰੇ ਨਾਲ ਨਹੀਂ ਜੁੜਿਆ ਹੋਇਆ | ਇਹ ਇਕ ਸਿਹਤਮੰਦ ਜੀਵਨ ਜਿਊਣ ਦੀ ਕਲਾ ਹੈ | ਰਾਸ਼ਟਰਪਤੀ ਨੇ ਸਾਰਿਆਂ ਨੂੰ ਮਾਨਸਿਕ ਤੇ ਸਰੀਰਕ ਤੰਦਰੁਸਤੀ ਲਈ ਇਸ ਨੂੰ ਰੋਜ਼ਾਨਾ ਅਭਿਆਸ ਵਜੋਂ ਅਪਣਾਉਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਕਿਸੇ ਵੀ ਹਾਲਾਤ 'ਚ ਪ੍ਰਮਾਣੂ ਗਤੀਵਿਧੀਆਂ ਬੰਦ ਨਹੀਂ ਕਰਾਂਗੇ-ਈਰਾਨ <br/> ਅਗਲੀ ਖ਼ਬਰ ਸ਼ਹਿਰੀਕਰਨ ਅਥਾਰਟੀਆਂ ਦੇ ਚੇਅਰਮੈਨ ਹੁਣ ਮੁੱਖ ਸਕੱਤਰ ਹੋਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।