09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਬਿਹਾਰ ਦੇ ਸਾਰੇ ਵੋਟਰਾਂ ਲਈ ਨਵੇਂ ਪਛਾਣ ਪੱਤਰ ਜਾਰੀ ਕਰ ਸਕਦੈ ਚੋਣ ਕਮਿਸ਼ਨ

ਅਜੀਤ ਡੈਸਕ 01-09-2025
ਨਵੀਂ ਦਿੱਲੀ, 31 ਅਗਸਤ (ਜਗਤਾਰ ਸਿੰਘ)-ਚੋਣ ਕਮਿਸ਼ਨ ਵਲੋਂ ਬਿਹਾਰ 'ਚ ਐੱਸ.ਆਈ.ਆਰ. ਦਾ ਕੰਮ ਪੂਰਾ ਹੋਣ ਤੋਂ ਬਾਅਦ ਸੂਬੇ ਦੇ ਸਾਰੇ ਵੋਟਰਾਂ ਨੂੰ ਨਵੇਂ ਵੋਟਰ ਆਈ.ਕਾਰਡ (ਪਛਾਣ ਪੱਤਰ) ਜਾਰੀ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ | ਐਤਵਾਰ ਨੂੰ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਕਿਹਾ ਕਿ ਚੋਣ ਅਥਾਰਿਟੀ ਵਲੋਂ ਨਵਾਂ ਵੋਟਰ ਆਈ.ਡੀ. ਕਾਰਡ ਕਦੋਂ ਜਾਰੀ ਕੀਤਾ ਜਾਵੇਗਾ, ਇਸ ਬਾਰੇ ਅੰਤਿਮ ਫ਼ੈਸਲਾ ਅਜੇ ਨਹੀਂ ਲਿਆ ਗਿਆ | ਉਨ੍ਹਾਂ ਕਿਹਾ ਕਿ ਬਿਹਾਰ 'ਚ ਹਰੇਕ ਵੋਟਰ ਨੂੰ ਨਵਾਂ ਪਛਾਣ ਪੱਤਰ ਜਾਰੀ ਕਰਨ ਦੀ ਯੋਜਨਾ ਹੈ, ਪਰ ਇਹ ਪ੍ਰਕਿਰਿਆ ਕਦੋਂ ਅਤੇ ਕਿਵੇਂ ਪੂਰੀ ਕੀਤੀ ਜਾਵੇਗੀ, ਇਸ ਬਾਰੇ ਅੰਤਿਮ ਫ਼ੈਸਲਾ ਅਜੇ ਨਹੀਂ ਲਿਆ ਗਿਆ | ਜਾਣਕਾਰੀ ਮੁਤਾਬਿਕ ਜਦੋਂ ਵੋਟਰਾਂ ਨੂੰ ਗਿਣਤੀ ਫਾਰਮ ਦਿੱਤੇ ਗਏ ਸਨ ਤਾਂ ਉਨ੍ਹਾਂ ਨੂੰ ਆਪਣੀ ਨਵੀਂ ਫ਼ੋਟੋ ਵਾਲੇ ਭਰੇ ਹੋਏ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ | ਨਵੀਂ ਫ਼ੋਟੋ ਦੀ ਵਰਤੋਂ ਰਿਕਾਰਡਾਂ ਨੂੰ ਅੱਪਡੇਟ ਕਰਨ ਅਤੇ ਨਵੇਂ ਵੋਟਰ ਆਈ.ਡੀ. ਕਾਰਡ ਜਾਰੀ ਕਰਨ ਲਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਏਅਰ ਇੰਡੀਆ ਦੀ ਇੰਦੌਰ ਜਾ ਰਹੀ ਉਡਾਣ ਇੰਜਣ 'ਚ 'ਅੱਗ ਦੇ ਸੰਕੇਤ' ਮਗਰੋਂ ਵਾਪਸ ਪਰਤੀ ਅਗਲੀ ਖ਼ਬਰ ਐਸ.ਸੀ.ਓ. ਸੰਮੇਲਨ ਦੀ ਰਸਮੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।