09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਅਮਿਤ ਸ਼ਾਹ ਵਿਰੁੱਧ ਟਿੱਪਣੀ ਕਰਨ 'ਤੇ ਮਹੂਆ ਮੋਇਤਰਾ ਵਿਰੁੱਧ ਐੱਫ.ਆਈ.ਆਰ. ਦਰਜ

ਅਜੀਤ ਡੈਸਕ 01-09-2025
ਰਾਏਪੁਰ, 31 ਅਗਸਤ (ਪੀ. ਟੀ. ਆਈ.)-ਛੱਤੀਸਗੜ੍ਹ ਦੇ ਰਾਏਪੁਰ 'ਚ ਤਿ੍ਣਮੂਲ ਕਾਂਗਰਸ ਦੇ ਸੰਸਦ ਮੈਂਬਰ ਮਹੂਆ ਮੋਇਤਰਾ ਵਿਰੁੱਧ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ 'ਇਤਰਾਜ਼ਯੋਗ' ਟਿੱਪਣੀਆਂ ਲਈ ਐੱਫ. ਆਈ. ਆਰ. ਦਰਜ ਕੀਤੀ ਗਈ ਹੈ | ਪੁਲਿਸ ਨੇ ਦੱੱਸਿਆ ਕਿ ਇਕ ਸਥਾਨਿਕ ਨਿਵਾਸੀ ਦੁਆਰਾ ਦਾਇਰ ਸ਼ਿਕਾਇਤ ਦੇ ਆਧਾਰ 'ਤੇ ਮੋਇਤਰਾ ਵਿਰੁੱਧ ਸਨਿਚਰਵਾਰ ਨੂੰ ਮਾਨਾ ਪੁਲਿਸ ਸਟੇਸ਼ਨ 'ਚ ਮਾਮਲਾ ਦਰਜ ਕੀਤਾ ਗਿਆ | ਮੋਇਤਰਾ ਨੇ ਇਹ ਕਹਿ ਕੇ ਵਿਵਾਦ ਖੜ੍ਹਾ ਕਰ ਦਿੱਤਾ ਸੀ ਕਿ ਜੇਕਰ ਅਮਿਤ ਸ਼ਾਹ ਬੰਗਲਾਦੇਸ਼ ਤੋਂ ਘੁਸਪੈਠ ਨੂੰ ਰੋਕਣ 'ਚ ਅਸਫਲ ਰਹਿੰਦੇ ਹਨ ਤਾਂ 'ਸਭ ਤੋਂ ਪਹਿਲਾਂ ਤੁਹਾਨੂੰ ਅਮਿਤ ਸ਼ਾਹ ਦਾ ਸਿਰ ਵੱਢ ਕੇ ਆਪਣੀ ਮੇਜ਼ 'ਤੇ ਰੱਖਣਾ ਚਾਹੀਦਾ ਹੈ' | ਉਨ੍ਹਾਂ ਇਹ ਬਿਆਨ ਵੀਰਵਾਰ ਨੂੰ ਪੱਛਮੀ ਬੰਗਾਲ ਦੇ ਨਾਦੀਆ ਜ਼ਿਲ੍ਹੇ 'ਚ ਇਕ ਸਮਾਗਮ ਦÏਰਾਨ ਪੱਤਰਕਾਰਾਂ ਨਾਲ ਗੱਲਬਾਤ ਦÏਰਾਨ ਦਿੱਤਾ | ਬੇਸ਼ੱਕ ਵੀਡੀਓ ਦੀ ਪੁਸ਼ਟੀ ਅਜੇ ਨਹੀਂ ਹੋ ਸਕੀ |

ਪਿਛਲੀ ਖ਼ਬਰ ਪੈਟਰੋਲ 'ਚ ਈਥਾਨੌਲ ਮਿਲਾਉਣ ਦੇ ਮੁੱਦੇ ਬਾਰੇ ਸੁਣਵਾਈ ਅੱਜ ਅਗਲੀ ਖ਼ਬਰ ਏਅਰ ਇੰਡੀਆ ਦੀ ਇੰਦੌਰ ਜਾ ਰਹੀ ਉਡਾਣ ਇੰਜਣ 'ਚ 'ਅੱਗ ਦੇ ਸੰਕੇਤ' ਮਗਰੋਂ ਵਾਪਸ ਪਰਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।