09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਪੈਟਰੋਲ 'ਚ ਈਥਾਨੌਲ ਮਿਲਾਉਣ ਦੇ ਮੁੱਦੇ ਬਾਰੇ ਸੁਣਵਾਈ ਅੱਜ

ਅਜੀਤ ਡੈਸਕ 01-09-2025
ਨਵੀਂ ਦਿੱਲੀ, 31 ਅਗਸਤ (ਜਗਤਾਰ ਸਿੰਘ)-ਪੈਟਰੋਲ 'ਚ ਈਥਾਨੌਲ ਮਿਲਾਉਣ ਦਾ ਮੁੱਦਾ ਹੁਣ ਅਦਾਲਤ 'ਚ ਪਹੁੰਚ ਗਿਆ ਹੈ | ਸੁਪਰੀਮ ਕੋਰਟ ਸੋਮਵਾਰ ਨੂੰ ਦੇਸ਼ ਭਰ 'ਚ 20 ਪ੍ਰਤੀਸ਼ਤ ਈਥਾਨੌਲ ਮਿਸ਼ਰਤ ਪੈਟਰੋਲ ਲਾਗੂ ਕਰਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਕਰੇਗਾ | ਐਡਵੋਕੇਟ ਅਕਸ਼ੈ ਮਲਹੋਤਰਾ ਵਲੋਂ ਦਾਇਰ ਪਟੀਸ਼ਨ 'ਚ ਕਿਹਾ ਗਿਆ ਹੈ ਕਿ 20 ਫ਼ੀਸਦੀ ਈਥਾਨੌਲ ਮਿਸ਼ਰਤ ਪੈਟਰੋਲ ਸਾਰੇ ਵਾਹਨਾਂ ਲਈ ਢੁਕਵਾਂ ਨਹੀਂ ਹੈ | ਕਰੋੜਾਂ ਵਾਹਨ ਮਾਲਕਾਂ ਨੂੰ ਅਜਿਹਾ ਪੈਟਰੋਲ ਵਰਤਣ ਲਈ ਮਜਬੂਰ ਕੀਤਾ ਜਾਂਦਾ ਹੈ, ਜੋ ਉਨ੍ਹਾਂ ਦੇ ਵਾਹਨਾਂ ਦੇ ਇੰਜਣਾਂ ਲਈ ਢੁਕਵਾਂ ਨਹੀਂ ਹੈ | ਪਟੀਸ਼ਨ 'ਚ ਮੰਗ ਕੀਤੀ ਗਈ ਹੈ ਕਿ ਸਾਰੇ ਪੈਟਰੋਲ ਪੰਪਾਂ 'ਤੇ ਈਥਾਨੌਲ-ਮੁਕਤ ਪੈਟਰੋਲ ਵੀ ਉਪਲਬਧ ਕਰਵਾਇਆ ਜਾਵੇ ਤੇ ਹਰ ਪੰਪ 'ਤੇ ਇਹ ਸਪਸ਼ਟ ਤੌਰ 'ਤੇ ਲਿਖਿਆ ਜਾਵੇ ਕਿ ਇਸ 'ਚ ਕਿੰਨੀ ਮਾਤਰਾ ਵਿਚ ਈਥਾਨੌਲ ਮਿਲਾਇਆ ਜਾਂਦਾ ਹੈ |

ਪਿਛਲੀ ਖ਼ਬਰ ਦੇਸ਼ ਦੀ ਪ੍ਰੀਖਿਆ ਲੈ ਰਹੀਆਂ ਨੇ ਕੁਦਰਤੀ ਆਫ਼ਤਾਂ-ਮੋਦੀ ਅਗਲੀ ਖ਼ਬਰ ਅਮਿਤ ਸ਼ਾਹ ਵਿਰੁੱਧ ਟਿੱਪਣੀ ਕਰਨ 'ਤੇ ਮਹੂਆ ਮੋਇਤਰਾ ਵਿਰੁੱਧ ਐੱਫ.ਆਈ.ਆਰ. ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।