08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਸੂਬੇ ਦੇ ਰੁਕੇ 60 ਹਜ਼ਾਰ ਕਰੋੜ ਰੁਪਏ ਜਾਰੀ ਕਰੇ ਕੇਂਦਰ ਸਰਕਾਰ-ਮੁੱਖ ਮੰਤਰੀ <br/>

ਅਜੀਤ ਡੈਸਕ 01-09-2025

• ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ • ਹੜ੍ਹਾਂ ਦੀ ਗੰਭੀਰ ਸਥਿਤੀ ਤੋਂ ਕਰਵਾਇਆ ਜਾਣੂੰ
ਚੰਡੀਗੜ੍ਹ, 31 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਕੋਲ ਰੁਕੇ ਪਏ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਮੰਗ ਕੀਤੀ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ 'ਚ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ 'ਚ ਹੜ੍ਹਾਂ ਦੀ ਗੰਭੀਰ ਸਥਿਤੀ ਤੋਂ ਜਾਣੂੰ ਕਰਵਾਇਆ ਤੇ ਇਸ ਨੂੰ ਲੰਬੇ ਸਮੇਂ ਬਾਅਦ ਆਈ ਸਭ ਤੋਂ ਭਿਆਨਕ ਆਫ਼ਤ ਦੱਸਿਆ | ਉਨ੍ਹਾਂ ਕਿਹਾ ਕਿ ਇਸ ਕੁਦਰਤੀ ਆਫ਼ਤ ਨਾਲ ਲਗਪਗ ਇਕ ਹਜ਼ਾਰ ਪਿੰਡ ਤੇ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ | ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਦੇ ਧਿਆਨ 'ਚ ਇਹ ਵੀ ਲਿਆਂਦਾ ਕਿ ਜੀ.ਐਸ.ਟੀ. ਲਾਗੂ ਕਰਨ ਤੇ ਵੈਟ ਸ਼ਾਸਨ ਤੋਂ ਤਬਦੀਲੀ ਕਾਰਨ ਸੂਬੇ ਨੂੰ 49,727 ਕਰੋੜ ਰੁਪਏ ਦਾ ਮਾਲੀਆ ਨੁਕਸਾਨ ਹੋਇਆ ਹੈ, ਪਰ ਇਸ ਦਾ ਭਾਰਤ ਸਰਕਾਰ ਵਲੋਂ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ 'ਚ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਤੇ ਮਾਰਕੀਟ ਵਿਕਾਸ ਫੰਡ (ਐਮ.ਡੀ.ਐਫ.) 'ਚ ਕਮੀ 8 ਹਜ਼ਾਰ ਕਰੋੜ ਤੋਂ ਵੱਧ ਹੋ ਗਈ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ 'ਚ ਹਾਲ ਹੀ 'ਚ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਦੇ 828 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਰੱਦ ਕਰਨ ਨਾਲ ਪੇਂਡੂ ਲਿੰਕ ਸੜਕਾਂ 'ਤੇ ਮਾੜਾ ਪ੍ਰਭਾਵ ਪਵੇਗਾ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੜ੍ਹਾਂ ਦੀ ਮਾਰ ਝੱਲਣ ਵਾਲੇ ਕਿਸਾਨਾਂ ਨੂੰ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਭੁਗਤਾਨ ਕਰਨਾ ਚਾਹੁੰਦੀ ਹੈ |

ਪਿਛਲੀ ਖ਼ਬਰ ਗੁਰਦਾਸਪੁਰ 'ਚ ਬੰਨ੍ਹ ਟੁੱਟਾ-80 ਪਿੰਡ ਡੁੱਬੇ ਅਗਲੀ ਖ਼ਬਰ ਨੀਤੀ ਨੂੰ ਨਿਰਧਾਰਤ ਮਾਪਦੰਡਾਂ ਮੁਤਾਬਿਕ ਲਾਗੂ ਕਰਨ ਦੀ ਜ਼ਿੰਮੇਵਾਰੀ ਰਾਜਾਂ 'ਤੇ ਸੁੱਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।