08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

3 ਸਤੰਬਰ ਤੱਕ ਬੰਦ ਰਹਿਣਗੇ ਸਾਰੇ ਸਕੂਲ

ਅਜੀਤ ਡੈਸਕ 01-09-2025
ਚੰਡੀਗੜ੍ਹ, 31 ਅਗਸਤ (ਪ੍ਰੋ. ਅਵਤਾਰ ਸਿੰਘ)-ਪੰਜਾਬ 'ਚ ਹੜ੍ਹਾਂ ਨਾਲ ਬਣੀ ਗੰਭੀਰ ਸਥਿਤੀ ਨੂੰ ਧਿਆਨ 'ਚ ਰੱਖਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ 'ਤੇ ਪਾਈ ਪੋਸਟ 'ਚ ਦੱਸਿਆ ਕਿ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ 'ਚ 3 ਸਤੰਬਰ 2025 ਤੱਕ ਛੁੱਟੀਆਂ ਐਲਾਨੀਆਂ ਗਈਆਂ ਹਨ | ਇਸ ਤੋਂ ਪਹਿਲਾਂ ਸਰਕਾਰ ਨੇ 31 ਅਗਸਤ ਤੱਕ ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਸਨ | ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਫ਼ੈਸਲਾ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਕੀਤਾ ਗਿਆ ਹੈ, ਕਿਉਂਕਿ ਪਾਣੀ ਭਰਨ ਕਾਰਨ ਸਕੂਲ ਜਾਣਾ ਖ਼ਤਰੇ ਤੋਂ ਖ਼ਾਲੀ ਨਹੀਂ |

ਪਿਛਲੀ ਖ਼ਬਰ ਭਾਰਤ-ਚੀਨ ਸਰਹੱਦੀ ਮੁੱਦੇ ਦੇ ਨਿਰਪੱਖ ਤੇ ਵਾਜਬ ਹੱਲ ਲਈ ਵਚਨਬੱਧ ਅਗਲੀ ਖ਼ਬਰ ਬਿਆਸ ਦਰਿਆ 'ਚ ਪਾਣੀ ਦਾ ਪੱਧਰ ਹੋਰ ਵਧਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।