16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਮਿੱਤਲ ਯੂ.ਏ.ਈ. 'ਚ ਭਾਰਤ ਦੇ ਰਾਜਦੂਤ ਨਿਯੁਕਤ

ਅਜੀਤ ਡੈਸਕ 03-09-2025
ਨਵੀਂ ਦਿੱਲੀ, 2 ਸਤੰਬਰ (ਪੀ.ਟੀ.ਆਈ)-ਤਜਰਬੇਕਾਰ ਕੂਟਨੀਤਕ ਦੀਪਕ ਮਿੱਤਲ ਨੂੰ ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਵਿੱਚ ਭਾਰਤ ਦਾ ਅਗਲਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ¢1998 ਬੈਚ ਦੇ ਭਾਰਤੀ ਵਿਦੇਸ਼ ਸੇਵਾ ਅਧਿਕਾਰੀ ਮਿੱਤਲ ਇਸ ਸਮੇਂ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਵਧੀਕ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਹਨ¢ ਵਿਦੇਸ਼ ਮੰਤਰਾਲੇ ਨੇ ਇੱਕ ਸੰਖੇਪ ਨੋਟ ਵਿੱਚ ਕਿਹਾ ਕਿ ਉਨ੍ਹਾਂ ਦੇ ਜਲਦੀ ਹੀ ਇਹ ਅਹੁਦਾ ਸੰਭਾਲਣ ਦੀ ਉਮੀਦ ਹੈ | ਮਿੱਤਲ ਪਹਿਲਾਂ 2020 ਤੋਂ 2022 ਤੱਕ ਕਤਰ ਵਿੱਚ ਭਾਰਤ ਦੇ ਰਾਜਦੂਤ ਵਜੋਂ ਸੇਵਾ ਨਿਭਾਅ ਚੁੱਕੇ ਹਨ¢ ਮਿੱਤਲ ਨੇ 2018 ਤੋਂ 2020 ਤੱਕ ਦਿੱਲੀ ਵਿੱਚ ਵਿਦੇਸ਼ ਮੰਤਰਾਲੇ ਦੇ ਮੁੱਖ ਦਫ਼ਤਰ ਵਿੱਚ ਪਾਕਿਸਤਾਨ-ਅਫਗਾਨਿਸਤਾਨ-ਈਰਾਨ (ਪੀ.ਏ.ਆਈ) ਡੈਸਕ ਵੀ ਸੰਭਾਲਿਆ¢

ਪਿਛਲੀ ਖ਼ਬਰ ਅਫ਼ਗਾਨਿਸਤਾਨ 'ਚ ਭੁਚਾਲ ਦੌਰਾਨ ਮਰਨ ਵਾਲਿਆਂ ਦੀ ਗਿਣਤੀ 1400 ਤੋਂ ਵਧੀ ਅਗਲੀ ਖ਼ਬਰ ਭਾਰਤ ਅਮਰੀਕਾ ਨਾਲ ਦੁਵੱਲੇ ਵਪਾਰ ਸਮਝÏਤੇ 'ਤੇ ਕਰ ਰਿਹੈ ਗੱਲਬਾਤ-ਪਿਊਸ਼ ਗੋਇਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।