16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸਿਸੋਦੀਆ ਵਲੋਂ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਅਜੀਤ ਡੈਸਕ 03-09-2025
ਸੁਲਤਾਨਪੁਰ ਲੋਧੀ, (ਨਰੇਸ਼ ਹੈਪੀ)-ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮੁਨੀਸ਼ ਸਿਸੋਦੀਆ ਵਲੋਂ ਅਜ ਸੁਲਤਾਨਪੁਰ ਲੋਧੀ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ | ਉਨ੍ਹਾਂ ਦੇ ਨਾਲ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਪੰਜਾਬ ਹੈਰੀਟੇਜ ਤੇ ਟੂਰਿਜ਼ਮ ਬੋਰਡ ਦੇ ਸਲਾਹਕਾਰ ਦੀਪਕ ਬਾਲੀ ਵੀ ਹਾਜ਼ਰ ਸਨ | ਉਨ੍ਹਾਂ ਇਸ ਮੌਕੇ ਕਿਸ਼ਤੀ ਰਾਹੀਂ ਜਾ ਕੇ ਬਾਊਪੁਰ ਤੇ ਸਾਂਗਰਾ ਵਿਖੇ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ | ਉਨ੍ਹਾਂ ਇਸ ਮੌਕੇ ਲੋੜਵੰਦ ਨੂੰ ਰਾਸ਼ਨ ਵੀ ਵੰਡਿਆ | 'ਆਪ' ਦੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਅਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਕਪੂਰਥਲਾ ਸੱਜਣ ਸਿੰਘ ਚੀਮਾ ਨੇ ਮਨੀਸ਼ ਸਿਸੋਦੀਆ ਨੂੰ ਹੜ੍ਹ ਖੇਤਰਾਂ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ |

ਪਿਛਲੀ ਖ਼ਬਰ ਖਨੌਰੀ ਵਿਖੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਅਗਲੀ ਖ਼ਬਰ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।