13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਪੰਜਾਬ 'ਚ 5 ਦਿਨਾਂ 'ਚ ਪਰਾਲੀ ਸਾੜਨ ਦੇ 27 ਮਾਮਲੇ ਆਏ ਸਾਹਮਣੇ

ਅਜੀਤ ਡੈਸਕ 21-09-2025

ਸਰਕਾਰ ਵਲੋਂ ਜਾਗਰੂਕਤਾ ਮੁਹਿੰਮ ਤੇਜ਼
ਚੰਡੀਗੜ੍ਹ, 20 ਸਤੰਬਰ (ਪੀ. ਟੀ. ਆਈ.)-ਪੰਜਾਬ ਵਿੱਚ ਪਿਛਲੇ ਪੰਜ ਦਿਨਾਂ ਵਿਚ ਪਰਾਲੀ ਸਾੜਨ ਦੇ 27 ਮਾਮਲੇ ਸਾਹਮਣੇ ਆਏ ਹਨ, ਭਾਵੇਂ ਕਿ ਅਧਿਕਾਰੀਆਂ ਨੇ ਇਸ ਵਿਰੁੱਧ ਕਿਸਾਨਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਵੱਖ-ਵੱਖ ਜ਼ਿਲਿ੍ਹਆਂ 'ਚ ਮੁਹਿੰਮ ਸ਼ੁਰੂ ਕੀਤੀ ਹੈ | ਅਧਿਕਾਰੀਆਂ ਨੇ ਦੱਸਿਆ ਕਿ ਅਕਤੂਬਰ ਅਤੇ ਨਵੰਬਰ ਵਿਚ ਝੋਨੇ ਦੀ ਫਸਲ ਦੀ ਕਟਾਈ ਤੋਂ ਬਾਅਦ ਦਿੱਲੀ ਵਿੱਚ ਹਵਾ ਪ੍ਰਦੂਸ਼ਣ 'ਚ ਵਾਧੇ ਲਈ ਪੰਜਾਬ ਅਤੇ ਹਰਿਆਣਾ ਵਿਚ ਪਰਾਲੀ ਸਾੜਨ ਨੂੰ ਅਕਸਰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ ਕਿਉਂਕਿ ਹਾੜੀ ਦੀ ਫਸਲ ਕਣਕ ਲਈ ਝੋਨੇ ਦੀ ਵਾਢੀ ਤੋਂ ਬਾਅਦ ਬਹੁਤ ਘੱਟ ਸਮਾਂ ਹੁੰਦਾ ਹੈ, ਇਸ ਲਈ ਕੁਝ ਕਿਸਾਨ ਅਗਲੀ ਫਸਲ ਬੀਜਣ ਲਈ ਜਲਦੀ ਸਾਫ਼ ਕਰਨ ਲਈ ਖੇਤਾਂ 'ਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਦਿੰਦੇ ਹਨ | ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਦੇ ਅੰਕੜਿਆਂ ਅਨੁਸਾਰ 15 ਸਤੰਬਰ ਤੋਂ ਚਾਰ ਜ਼ਿਲਿ੍ਹਆਂ 'ਚ ਪਰਾਲੀ ਸਾੜਨ ਦੇ 27 ਮਾਮਲੇ ਸਾਹਮਣੇ ਆਏ ਹਨ | ਅੰਮਿ੍ਤਸਰ ਵਿਚ ਸਭ ਤੋਂ ਵੱਧ 18 ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਇਸ ਤੋਂ ਬਾਅਦ ਤਰਨ ਤਾਰਨ 'ਚ 5, ਪਟਿਆਲਾ 'ਚ 3 ਅਤੇ ਫਿਰੋਜ਼ਪੁਰ 'ਚ ਇੱਕ ਮਾਮਲਾ ਸਾਹਮਣੇ ਆਇਆ ਹੈ | ਪੀ.ਪੀ.ਸੀ.ਬੀ ਦੇ ਅਨੁਸਾਰ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ 'ਤੇ ਵਾਤਾਵਰਨ ਮੁਆਵਜ਼ੇ ਦੇ ਰੂਪ ਵਿਚ ਇੱਕ ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ | 15 ਸਤੰਬਰ ਤੋਂ ਸ਼ੁਰੂ ਹੋਈ ਖੇਤਾਂ 'ਚ ਅੱਗ ਲੱਗਣ ਦੀਆਂ ਘਟਨਾਵਾਂ ਦੀ ਰਿਕਾਰਡਿੰਗ 30 ਨਵੰਬਰ ਤੱਕ ਜਾਰੀ ਰਹੇਗੀ | ਇਸ ਦÏਰਾਨ, ਸੰਗਰੂਰ, ਤਰਨ ਤਾਰਨ, ਫਿਰੋਜ਼ਪੁਰ, ਮੋਗਾ, ਬਠਿੰਡਾ ਅਤੇ ਬਰਨਾਲਾ ਦੇ ਕਈ ਪਿੰਡਾਂ ਨੂੰ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਦੇ ਆਧਾਰ 'ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਦੇ ਹੌਟ ਸਪੌਟਸ ਵਜੋਂ ਪਛਾਣਿਆ ਗਿਆ ਹੈ¢ਪੀ. ਪੀ. ਸੀ. ਬੀ ਦੇ ਇੱਕ ਅਧਿਕਾਰੀ ਨੇ ਸਨਿਚਰਵਾਰ ਨੂੰ ਕਿਹਾ ਕਿ ਹੌਟ ਸਪੌਟਸ ਵਾਲੇ ਪਿੰਡਾਂ ਦੇ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਲਈ ਕਿਹਾ ਜਾਵੇਗਾ, ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਸੰਵੇਦਨਸ਼ੀਲ ਬਣਾਇਆ ਜਾਵੇਗਾ¢ ਅਧਿਕਾਰੀਆਂ ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਇਨ-ਸੀਟੂ (ਖੇਤਾਂ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਮਿਲਾਉਣਾ) ਅਤੇ ਐਕਸ-ਸੀਟੂ (ਪਰਾਲੀ ਨੂੰ ਬਾਲਣ ਵਜੋਂ ਵਰਤਣਾ) ਦੋਵਾਂ ਤਰੀਕਿਆਂ ਬਾਰੇ ਉਤਸ਼ਾਹਿਤ ਕੀਤਾ ਜਾਵੇਗਾ | ਸੰਗਰੂਰ ਜ਼ਿਲ੍ਹੇ 'ਚ ਜ਼ਿਲ੍ਹਾ ਪ੍ਰਸ਼ਾਸਨ ਨੇ ਪਰਾਲੀ ਸਾੜਨ ਬਾਰੇ ਇੱਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਵਿੱਚ 5 ਮੋਬਾਈਲ ਵੈਨਾਂ 18 ਦਿਨਾਂ ਲਈ 397 ਪਿੰਡਾਂ ਦਾ ਦÏਰਾ ਕਰਨਗੀਆਂ ਤਾਂ ਜੋ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਜਾ ਸਕੇ¢

ਪਿਛਲੀ ਖ਼ਬਰ ਮਜੀਠੀਆ ਦੀ ਨਿਆਇਕ ਹਿਰਾਸਤ 'ਚ 14 ਦਿਨਾਂ ਦਾ ਹੋਰ ਵਾਧਾ ਅਗਲੀ ਖ਼ਬਰ ਯੂਰਪ ਦੇ ਤਿੰਨ ਵੱਡੇ ਹਵਾਈ ਅੱਡਿਆਂ 'ਤੇ ਸਾਈਬਰ ਹਮਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।