ਨਵੀਂ ਦਿੱਲੀ, 20 ਸਤੰਬਰ (ਪੀ.ਟੀ.ਆਈ.)-ਮਲਿਆਲਮ ਸੁਪਰਸਟਾਰ ਮੋਹਨ ਲਾਲ ਨੂੰ 2023 ਲਈ ਦਾਦਾਸਾਹਿਬ ਫਾਲਕੇ ਪੁਰਸਕਾਰ ਦਾ ਪ੍ਰਾਪਤਕਰਤਾ ਨਾਮਜ਼ਦ ਕੀਤਾ ਗਿਆ ਹੈ, ਜੋ ਕਿ ਸਿਨੇਮਾ ਦੇ ਖੇਤਰ 'ਚ ਦੇਸ਼ ਦਾ ਸਭ ਤੋਂ ਵੱਡਾ ਸਨਮਾਨ ਹੈ | ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਨੇ ਅੱਜ ਇਸਦਾ ਐਲਾਨ ਕੀਤਾ | 'ਐਕਸ' 'ਤੇ ਇਕ ਪੋਸਟ 'ਚ ਮੰਤਰਾਲੇ ਨੇ ਕਿਹਾ ਕਿ ਦਾਦਾਸਾਹਿਬ ਫਾਲਕੇ ਪੁਰਸਕਾਰ ਚੋਣ ਕਮੇਟੀ ਦੀ ਸਿਫ਼ਾਰਸ਼ 'ਤੇ ਅਦਾਕਾਰ, ਨਿਰਦੇਸ਼ਕ ਤੇ ਨਿਰਮਾਤਾ ਨੂੰ ਉਨ੍ਹਾਂ ਦੇ ਭਾਰਤੀ ਸਿਨੇਮਾ 'ਚ ਯੋਗਦਾਨ ਲਈ ਸਨਮਾਨਿਤ ਕੀਤਾ ਜਾ ਰਿਹਾ ਹੈ | ਇਹ ਪੁਰਸਕਾਰ 23 ਸਤੰਬਰ ਨੂੰ 71ਵੇਂ ਰਾਸ਼ਟਰੀ ਫ਼ਿਲਮ ਪੁਰਸਕਾਰ ਸਮਾਰੋਹ ਦÏਰਾਨ 65 ਸਾਲਾ ਮੋਹਨ ਲਾਲ ਨੂੰ ਦਿੱਤਾ ਜਾਵੇਗਾ | ਜ਼ਿਕਰਯੋਗ ਹੈ ਕਿ ਚਾਰ ਦਹਾਕਿਆਂ ਤੋਂ ਵੱਧ ਸਮੇਂ ਦੇ ਕਰੀਅਰ ਦੇ ਨਾਲ, ਮੋਹਨ ਲਾਲ ਨੇ ਮਲਿਆਲਮ, ਤਾਮਿਲ, ਤੇਲਗੂ, ਹਿੰਦੀ ਤੇ ਕੰਨੜ 'ਚ 350 ਤੋਂ ਵੱਧ ਫ਼ਿਲਮਾਂ 'ਚ ਕੰਮ ਕੀਤਾ |