26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਹੁਣ ਸਮਾਂ ਆ ਗਿਆ ਹੈ ਕਿ ਮਾਣਹਾਨੀ ਨੂੰ ਅਪਰਾਧਿਕ ਸ਼੍ਰੇਣੀ ਤੋਂ ਬਾਹਰ ਕੀਤਾ ਜਾਵੇ-ਸੁਪਰੀਮ ਕੋਰਟ <br/>

ਅਜੀਤ ਡੈਸਕ 23-09-2025

ਨਵੀਂ ਦਿੱਲੀ, 22 ਸਤੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਅੱਜ ਇਕ ਮਾਣਹਾਨੀ ਮਾਮਲੇ ਦੀ ਸੁਣਵਾਈ ਦੌਰਾਨ ਅਹਿਮ ਟਿੱਪਣੀ ਕੀਤੀ | ਸੁਪਰੀਮ ਕੋਰਟ ਨੇ ਕਿਹਾ ਕਿ ਮਾਣਹਾਨੀ ਨੂੰ ਅਪਰਾਧਿਕ ਸ਼੍ਰੇਣੀ ਤੋਂ ਹਟਾਏ ਜਾਣ ਦਾ ਸਮਾਂ ਆ ਗਿਆ ਹੈ | ਸੁਪਰੀਮ ਕੋਰਟ ਨੇ ਇਹ ਟਿੱਪਣੀ ਉਸ ਪਟੀਸ਼ਨ ਦੀ ਸੁਣਵਾਈ ਦੌਰਾਨ ਕੀਤੀ, ਜਿਸ ਵਿਚ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੀ ਇਕ ਪ੍ਰੋਫੈਸਰ ਦੁਆਰਾ ਦਾਇਰ ਮਾਣਹਾਨੀ ਮਾਮਲੇ 'ਚ 'ਨਿਊਜ਼ ਆਊਟਲੇਟ ਦਾ ਵਾਇਰ' ਨੂੰ ਜਾਰੀ ਸੰਮਨ ਨੂੰ ਚੁਣੌਤੀ ਦਿੱਤੀ ਗਈ ਸੀ | ਇਹ ਮਾਮਲਾ 'ਦਾ ਵਾਇਰ' ਦੀ ਉਸ ਨਿਊਜ਼ ਰਿਪੋਰਟ ਨਾਲ ਜੁੜਿਆ ਹੈ, ਜਿਸ ਵਿਚ ਕਿਹਾ ਗਿਆ ਸੀ ਕਿ ਪ੍ਰੋਫੈਸਰ ਅਮਿਤਾ ਸਿੰਘ ਜੇ.ਐਨ.ਯੂ. ਦੇ ਅਧਿਆਪਕਾਂ ਦੇ ਇਕ ਗਰੁੱਪ ਦੀ ਸੰਚਾਲਕ ਸੀ, ਜਿਨ੍ਹਾਂ ਨੇ 200 ਪੰਨਿਆਂ ਦਾ ਇਕ ਡੋਜ਼ੀਅਰ ਤਿਆਰ ਕੀਤਾ ਸੀ, ਜਿਸ ਵਿਚ ਜੇ.ਐਨ.ਯੂ. ਨੂੰ ਸੰਗਠਿਤ ਸੈਕਸ ਰੈਕੇਟ ਦਾ ਅੱਡਾ ਦੱਸਿਆ ਗਿਆ ਸੀ | ਇਸ ਰਿਪੋਰਟ ਤੋਂ ਬਾਅਦ 2016 'ਚ 'ਦਾ ਵਾਇਰ' ਅਤੇ ਉਸ ਦੇ ਰਿਪੋਰਟਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਗਿਆ ਸੀ | ਅੱਜ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਇਸ ਸਭ ਨੂੰ ਅਪਰਾਧ ਦੀ ਸ਼੍ਰੇਣੀ ਤੋਂ ਬਾਹਰ ਕਰ ਦਿੱਤਾ ਜਾਵੇ |

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਹੜ੍ਹ ਪ੍ਰਭਾਵਿਤ ਪੰਜਾਬ ਲਈ ਵਿਆਪਕ ਰਾਹਤ ਪੈਕੇਜ ਦਾ ਐਲਾਨ ਕਰਨ-ਰਾਹੁਲ ਗਾਂਧੀ <br/> ਅਗਲੀ ਖ਼ਬਰ ਸੱਟੇਬਾਜ਼ੀ ਐਪ ਮਾਮਲੇ 'ਚ ਉਥੱਪਾ ਈ.ਡੀ. ਸਾਹਮਣੇ ਪੇਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।