26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਪ੍ਰਧਾਨ ਮੰਤਰੀ ਹੜ੍ਹ ਪ੍ਰਭਾਵਿਤ ਪੰਜਾਬ ਲਈ ਵਿਆਪਕ ਰਾਹਤ ਪੈਕੇਜ ਦਾ ਐਲਾਨ ਕਰਨ-ਰਾਹੁਲ ਗਾਂਧੀ <br/>

ਅਜੀਤ ਡੈਸਕ 23-09-2025

ਨਵੀਂ ਦਿੱਲੀ, 22 ਸਤੰਬਰ (ਏਜੰਸੀ)-ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹੜ੍ਹ ਪ੍ਰਭਾਵਿਤ ਪੰਜਾਬ ਨੂੰ ਜਲਦੀ ਹੀ ਇਕ ਵਿਆਪਕ ਰਾਹਤ ਪੈਕੇਜ ਦੇਣ ਦੀ ਅਪੀਲ ਕੀਤੀ ਤੇ ਕਿਹਾ ਕਿ ਉਨ੍ਹਾਂ ਵਲੋਂ ਐਲਾਨੀ ਗਈ 1600 ਕਰੋੜ ਰੁਪਏ ਦੀ ਸ਼ੁਰੂਆਤੀ ਰਾਹਤ ਰਾਜ ਦੇ ਲੋਕਾਂ ਨਾਲ ਬੇਇਨਸਾਫ਼ੀ ਹੈ | ਐਕਸ 'ਤੇ ਇਕ ਪੋਸਟ 'ਚ ਰਾਹੁਲ ਗਾਂਧੀ ਨੇ ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਲਗਦੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ, ਜਿਥੇ ਉਨ੍ਹਾਂ ਨੇ ਹੜ੍ਹ 'ਚ ਆਪਣੇ ਘਰ ਅਤੇ ਪਸ਼ੂ ਗੁਆਉਣ ਵਾਲੇ ਲੋਕਾਂ ਨਾਲ ਗੱਲਬਾਤ ਕੀਤੀ ਸੀ, ਦੇ ਆਪਣੇ ਦੌਰੇ ਦਾ 10 ਮਿੰਟ ਦਾ ਵੀਡੀਓ ਸਾਂਝਾ ਕੀਤਾ | ਰਾਹੁਲ ਗਾਂਧੀ ਨੇ ਆਪਣੀ ਪੋਸਟ 'ਚ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਨੂੰ ਲਗਭਗ 20,000 ਕਰੋੜ ਰੁਪਏ ਦਾ ਨੁਕਸਾਨ ਹੋਇਆ | ਅਜਿਹੀ ਸਥਿਤੀ 'ਚ ਪ੍ਰਧਾਨ ਮੰਤਰੀ ਵਲੋਂ ਐਲਾਨਿਆ ਗਿਆ 1600 ਕਰੋੜ ਰੁਪਏ ਦਾ ਸ਼ੁਰੂਆਤੀ ਰਾਹਤ ਪੈਕੇਜ ਪੰਜਾਬ ਦੇ ਲੋਕਾਂ ਨਾਲ ਬੇਇਨਸਾਫ਼ੀ ਹੈ | ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਨੇ ਦਾਅਵਾ ਕੀਤਾ ਕਿ ਲੱਖਾਂ ਘਰ ਤਬਾਹ ਹੋ ਗਏ ਹਨ, 4 ਲੱਖ ਏਕੜ ਤੋਂ ਵੱਧ ਜ਼ਮੀਨ 'ਚ ਫ਼ਸਲਾਂ ਬਰਬਾਦ ਹੋ ਗਈਆਂ ਤੇ ਵੱਡੀ ਗਿਣਤੀ 'ਚ ਪਸ਼ੂ ਰੁੜ੍ਹ ਗਏ | ਉਨ੍ਹਾਂ ਕਿਹਾ ਕਿ ਫਿਰ ਵੀ ਪੰਜਾਬ ਦੇ ਲੋਕਾਂ ਨੇ ਸ਼ਾਨਦਾਰ ਹਿੰਮਤ ਅਤੇ ਜਜ਼ਬਾ ਦਿਖਾਇਆ ਹੈ |

ਪਿਛਲੀ ਖ਼ਬਰ ਹਿਮਾਚਲ ਦੇ ਕੈਬਨਿਟ ਮੰਤਰੀ ਵਿਕਰਮਾਦਿਤਿਆ ਸਿੰਘ ਤੇ ਡਾ. ਅਮਰੀਨ ਕੌਰ ਵਿਆਹ ਬੰਧਨ 'ਚ ਬੱਝੇ <br/> ਅਗਲੀ ਖ਼ਬਰ ਹੁਣ ਸਮਾਂ ਆ ਗਿਆ ਹੈ ਕਿ ਮਾਣਹਾਨੀ ਨੂੰ ਅਪਰਾਧਿਕ ਸ਼੍ਰੇਣੀ ਤੋਂ ਬਾਹਰ ਕੀਤਾ ਜਾਵੇ-ਸੁਪਰੀਮ ਕੋਰਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।