26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਸਲਮਾਨ ਖਾਨ ਦੇ ਘਰ 'ਤੇ ਗੋਲੀਬਾਰੀ ਦਾ ਮਾਮਲਾ ਲਾਰੈਂਸ ਬਿਸ਼ਨੋਈ ਗਰੋਹ ਦੇ ਮੈਂਬਰ ਦੀ ਜ਼ਮਾਨਤ ਅਰਜ਼ੀ ਰੱਦ

ਅਜੀਤ ਡੈਸਕ 23-09-2025
ਮੁੰਬਈ, 22 ਸਤੰਬਰ (ਏਜੰਸੀ)-ਇਥੋਂ ਦੀ ਇਕ ਵਿਸ਼ੇਸ਼ ਅਦਾਲਤ ਨੇ ਲਾਰੈਂਸ ਬਿਸ਼ਨੋਈ ਗਰੋਹ ਦੇ ਮੈਂਬਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ, ਜਿਸ ਨੂੰ ਪਿਛਲੇ ਸਾਲ ਅਦਾਕਾਰ ਸਲਮਾਨ ਖਾਨ ਦੇ ਘਰ 'ਤੇ ਗੋਲੀਬਾਰੀ ਦੇ ਮਾਮਲੇ 'ਚ ਗਿ੍ਫ਼ਤਾਰ ਕੀਤਾ ਗਿਆ ਸੀ | ਮੁਹੰਮਦ ਰਫ਼ੀਕ ਸਰਦਾਰ ਚੌਧਰੀ ਦੀ ਜ਼ਮਾਨਤ ਪਟੀਸ਼ਨ 'ਮਹਾਰਾਸ਼ਟਰ ਕੰਟਰੋਲ ਆਫ਼ ਆਰਗੇਨਾਈਜ਼ਡ ਕਰਾਈਮ ਐਕਟ' (ਮਕੋਕਾ) ਅਦਾਲਤ ਦੇ ਜੱਜ ਮਹੇਸ਼ ਯਾਦਵ ਨੇ ਖਾਰਜ ਕਰ ਦਿੱਤੀ | ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵਿੱਕੀ ਗੁਪਤਾ ਤੇ ਸਾਗਰ ਪਾਲ ਨੇ 14 ਅਪ੍ਰੈਲ 2024 ਦੀ ਸਵੇਰ ਇਥੇ ਬਾਂਦਰਾ ਪੱਛਮੀ ਸਥਿਤ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਬਾਹਰ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ | ਪੁਲਿਸ ਅਨੁਸਾਰ ਚੌਧਰੀ ਨੇ ਦੋ ਦਿਨ ਪਹਿਲਾਂ ਗਲੈਕਸੀ ਅਪਾਰਟਮੈਂਟ ਦੀ ਰੇਕੀ ਕੀਤੀ ਸੀ, ਇਲਾਕੇ ਦੀ ਵੀਡੀਓ ਬਣਾਈ ਸੀ ਤੇ ਇਸ ਨੂੰ ਮਾਮਲੇ ਦੇ ਲੋੜੀਂਦੇ ਦੋਸ਼ੀ ਅਨਮੋਲ ਬਿਸ਼ਨੋਈ ਨੂੰ ਭੇਜਿਆ ਸੀ |

ਪਿਛਲੀ ਖ਼ਬਰ ਜੀ.ਐਸ.ਟੀ. ਕਾਂਗਰਸ ਦਾ ਵਿਚਾਰ ਸੀ, ਤਾਂ ਫਿਰ ਲਾਗੂ ਕਿਉਂ ਨਹੀਂ ਕੀਤਾ-ਅਮਿਤ ਸ਼ਾਹ <br/> ਅਗਲੀ ਖ਼ਬਰ ਭਾਰਤ ਤੇ ਮੋਰੱਕੋ ਵਲੋਂ ਰੱਖਿਆ ਸਮਝੌਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।