27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਜੈਕਲਿਨ ਫਰਨਾਂਡਿਜ਼ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ

ਅਜੀਤ ਡੈਸਕ 23-09-2025

ਨਵੀਂ ਦਿੱਲੀ, 22 ਸਤੰਬਰ (ਜਗਤਾਰ ਸਿੰਘ)- ਠੱਗ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਦੀ ਠੱਗੀ ਦੇ ਮਾਮਲੇ 'ਚ ਅਦਾਕਾਰਾ ਜੈਕਲਿਨ ਫਰਨਾਂਡਿਜ਼ ਨੂੰ ਦਿੱਲੀ ਹਾਈ ਕੋਰਟ ਤੋਂ ਬਾਅਦ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਪੀ.ਐਮ.ਐਲ.ਏ. ਕੇਸ ਨੂੰ ਖ਼ਾਰਜ ਕਰਨ ਦੀ ਉਸ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ । ਸੁਣਵਾਈ ਦੌਰਾਨ ਜੈਕਲਿਨ ਫਰਨਾਂਡਿਜ਼ ਨੇ ਇਕ ਫ਼ਿਲਮ ਸਟਾਰ ਵਜੋਂ ਆਪਣੇ ਰੁਤਬੇ ਦਾ ਵੀ ਹਵਾਲਾ ਦਿੱਤਾ, ਪਰ ਸੁਪਰੀਮ ਕੋਰਟ ਨੇ ਫ਼ਿਲਹਾਲ ਕੋਈ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਨੇ ਆਪਣੇ ਆਦੇਸ਼ ਵਿਚ ਜੈਕਲੀਨ ਖ਼ਿਲਾਫ਼ ਈ.ਡੀ. ਵਲੋਂ ਦਰਜ ਕੇਸ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਆਦੇਸ਼ ਨੂੰ ਜੈਕਲਿਨ ਨੇ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ। ਅਦਾਲਤ ਵਿਚ ਆਪਣਾ ਪੱਖ ਰੱਖਦੇ ਹੋਏ ਜੈਕਲਿਨ ਨੇ ਸਾਰੇ ਦੋਸ਼ਾਂ ਨੂੰ ਝੂਠਾ ਕਰਾਰ ਦਿੱਤਾ ਤੇ ਕਿਹਾ ਕਿ ਸੁਕੇਸ਼ ਚੰਦਰਸ਼ੇਖਰ ਦੇ ਅਪਰਾਧਿਕ ਪਿਛੋਕੜ ਦੀ ਉਸ ਨੂੰ ਕੋਈ ਜਾਣਕਾਰੀ ਨਹੀਂ ਸੀ ।

ਪਿਛਲੀ ਖ਼ਬਰ ਨਵੀਂ ਜੀ.ਐਸ.ਟੀ. ਅਗਲੀ ਖ਼ਬਰ ਜੀ.ਐਸ.ਟੀ. ਕਾਂਗਰਸ ਦਾ ਵਿਚਾਰ ਸੀ, ਤਾਂ ਫਿਰ ਲਾਗੂ ਕਿਉਂ ਨਹੀਂ ਕੀਤਾ-ਅਮਿਤ ਸ਼ਾਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।