26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਕਰਨਬੀਰ ਸਿੰਘ ਬੁਰਜ ਨੇ ਵੜਿੰਗ, ਬਘੇਲ, ਬਾਜਵਾ, ਚੰਨੀ, ਸਰਕਾਰੀਆ ਦੀ ਮੌਜੂਦਗੀ 'ਚ ਕਰਵਾਏ ਨਾਮਜ਼ਦਗੀ ਪੱਤਰ ਦਾਖ਼ਲ

ਅਜੀਤ ਡੈਸਕ 16-10-2025

ਤਰਨ ਤਾਰਨ, 15 ਅਕਤੂਬਰ (ਹਰਿੰਦਰ ਸਿੰਘ)-ਤਰਨ ਤਾਰਨ ਉਪ ਚੋਣ ਵਿਚ ਬੁੱਧਵਾਰ ਨੂੰ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਬੀਰ ਸਿੰਘ ਬੁਰਜ ਵਲੋਂ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਦੀ ਹਾਜ਼ਰੀ ਵਿਚ ਕਾਂਗਰਸੀ ਵਰਕਰਾਂ ਦੇ ਭਰਵੇਂ ਇਕੱਠ ਦੌਰਾਨ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ | ਰਿਟਰਨਿੰਗ ਅਫ਼ਸਰ ਗੁਰਮੀਤ ਸਿੰਘ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਸਮੇਂ ਉਨ੍ਹਾਂ ਦੇ ਨਾਲ ਇੰਚਾਰਜ ਪੰਜਾਬ ਭੁਪੇਸ਼ ਬਘੇਲ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅਤੇ ਕਈ ਹੋਰ ਸੀਨੀਅਰ ਆਗੂ ਮੌਜੂਦ ਸਨ | ਇਸ ਮੌਕੇ ਗੱਲਬਾਤ ਕਰਦਿਆਂ ਭੁਪੇਸ਼ ਬਘੇਲ, ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਅਤੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਤਰਨ ਤਾਰਨ ਵਾਸੀਆਂ ਵਲੋਂ ਅੱਜ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਜੋ ਭਾਰੀ ਸਮਰਥਨ ਦਿੱਤਾ ਗਿਆ ਹੈ, ਉਸ ਤੋਂ ਇਹ ਗੱਲ ਸਾਬਤ ਹੋ ਰਹੀ ਹੈ ਕਿ ਲੋਕ ਸੱਤਾ ਤਬਦੀਲੀ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਬਾਕੀ ਪਾਰਟੀਆਂ ਦੇ ਉਮੀਦਵਾਰ ਕਰਨਬੀਰ ਸਿੰਘ ਬੁਰਜ ਵਰਗੀ ਸਾਫ਼ ਸੁਥਰੇ ਅਕਸ ਤੇ ਪੰਥਕ ਪਰਿਵਾਰ ਵਾਲੀ ਦਿੱਖ ਅੱਗੇ ਟਿਕ ਨਹੀਂ ਸਕਣਗੇ | ਉਨ੍ਹਾਂ ਨੇ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਚੋਣ ਵਿਚ ਕਾਂਗਰਸ ਪਾਰਟੀ ਨੂੰ ਜਿਤਾ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਸਰਕਾਰ ਬਣਾਉਣ ਦੀ ਨੀਂਹ ਰੱਖੀ ਜਾਵੇ | ਇਸ ਮੌਕੇ ਗੁਰਜੀਤ ਸਿੰਘ ਔਜਲਾ, ਓ.ਪੀ. ਸੋਨੀ, ਰਾਣਾ ਕੇ.ਪੀ. ਸਿੰਘ, ਅਨਿਲ ਜੋਸ਼ੀ, ਬਲਬੀਰ ਸਿੰਘ ਸਿੱਧੂ, ਕੁਲਬੀਰ ਸਿੰਘ ਜ਼ੀਰਾ, ਸੰਤੋਖ ਸਿੰਘ ਭਲਾਈਪੁਰ, ਰਮਨਜੀਤ ਸਿੰਘ ਸਿੱਕੀ, ਕੈਪਟਨ ਸੰਦੀਪ ਸਿੰਘ ਸੰਧੂ, ਹਰਮਿੰਦਰ ਸਿੰਘ ਗਿੱਲ, ਸੁਖਪਾਲ ਸਿੰਘ ਭੁੱਲਰ, ਇੰਦਰਬੀਰ ਸਿੰਘ ਬੁਲਾਰੀਆ, ਸੰਗਤ ਸਿੰਘ ਗਿਲਜੀਆਂ, ਪਵਨ ਕੁਮਾਰ ਆਦੀਆ, ਗੁਰਜੀਤ ਸਿੰਘ ਬੋਲੀਆਂ, ਅਰੁਣ ਡੋਗਰਾ, ਮਾਲਵਿਕਾ ਸੂਦ, ਰਾਜਬੀਰ ਸਿੰਘ ਭੁੱਲਰ, ਭੁਪਿੰਦਰ ਕੁਮਾਰ ਨਈਅਰ, ਨਵਦੀਪ ਸਿੰਘ ਬੱਬੂ ਬਰਾੜ ਆਦਿ ਕਾਂਗਰਸੀ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਤਰਨ ਤਾਰਨ ਜ਼ਿਮਨੀ ਚੋਣ <br> ਨਾਮਜ਼ਦਗੀਆਂ ਦੇ ਤੀਸਰੇ ਦਿਨ 3 ਨਾਮਜ਼ਦਗੀ ਪੱਤਰ ਦਾਖ਼ਲ<br> ਸ਼ੋ੍ਰਮਣੀ ਅਕਾਲੀ ਦਲ ਦੀ ਉ... ਅਗਲੀ ਖ਼ਬਰ ਨਹੀਂ ਰਹੇ 'ਮਹਾਭਾਰਤ' ਦੇ 'ਕਰਨ' ਪੰਕਜ ਧੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।