ਹਰਿੰਦਰ ਸਿੰਘ
ਤਰਨ ਤਾਰਨ, 15 ਅਕਤੂਬਰ -ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੇ ਤੀਸਰੇ ਦਿਨ 3 ਨਾਮਜ਼ਦਗੀ ਪੱਤਰ ਦਾਖਲ ਹੋਏ | ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ 21-ਤਰਨ ਤਾਰਨ ਸੀਟ ਲਈ ਅੱਜ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਉਮੀਦਵਾਰ ਕਰਨਬੀਰ ਸਿੰਘ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ | ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਤੋਂ ਉਮੀਦਵਾਰ ਸੁਖਵਿੰਦਰ ਕੌਰ ਤੇ ਕੰਚਨਪ੍ਰੀਤ ਕੌਰ (ਕਵਰਿੰਗ ਉਮੀਦਵਾਰ) ਨੇ ਨਾਮਜ਼ਦਗੀਆਂ ਦਾਖਲ ਕੀਤੀਆਂ ਹਨ | ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਪਿ੍ੰਸੀਪਲ ਬੀਬੀ ਸੁਖਵਿੰਦਰ ਕੌਰ ਨੇ ਤਰਨ ਤਾਰਨ ਜ਼ਿਮਨੀ ਚੋਣ ਲਈ ਰਿਟਰਨਿੰਗ ਅਫ਼ਸਰ ਗੁਰਮੀਤ ਸਿੰਘ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ | ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਮਹੇਸ਼ਇੰਦਰ ਸਿੰਘ ਗਰੇਵਾਲ ਮੌਜੂਦ ਸਨ | ਇਸ ਤੋਂ ਪਹਿਲਾਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਇਤਿਹਾਸਕ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਤੋਂ ਨਤਮਸਤਕ ਹੋ ਕੇ ਪਿੰ੍ਰਸੀ. ਸੁਖਵਿੰਦਰ ਕੌਰ ਆਪਣੇ ਹਜ਼ਾਰਾਂ ਸਮਰਥਕਾਂ ਸਮੇਤ ਤਰਨ ਤਾਰਨ ਪਹੁੰਚੇ | ਇਸ ਮੌਕੇ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਸ ਤਰ੍ਹਾਂ ਹਲਕਾ ਤਰਨ ਤਾਰਨ ਦੇ ਪੰਥਕ ਲੋਕਾਂ ਦਾ ਰੁਝਾਨ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਪਿ੍ੰਸੀ. ਸੁਖਵਿੰਦਰ ਕੌਰ ਵੱਲ ਆ ਰਿਹਾ ਹੈ, ਉਸ ਤੋਂ ਇਹ ਸਾਬਤ ਹੋ ਰਿਹਾ ਹੈ ਕਿ ਅਕਾਲੀ ਦਲ ਇਹ ਸੀਟ ਵੱਡੇ ਫਰਕ ਨਾਲ ਜਿੱਤੇਗਾ | ਉਨ੍ਹਾਂ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਇਸ ਪੰਥਕ ਹਲਕਾ ਤਰਨ ਤਾਰਨ ਨੇ ਹਮੇਸ਼ਾਂ ਹੀ ਸ਼ੋ੍ਰਮਣੀ ਅਕਾਲੀ ਦਲ ਦਾ ਡਟ ਕੇ ਸਾਥ ਦਿੱਤਾ ਹੈ ਤੇ ਇਹ ਸੀਟ ਜਿੱਤ ਕੇ ਸ਼ੋ੍ਰਮਣੀ ਅਕਾਲੀ ਦਲ 2027 ਵਿਚ ਆਪਣੀ ਸਰਕਾਰ ਬਣਾਏਗਾ | ਇਸ ਮੌਕੇ ਰਵਿੰਦਰ ਸਿੰਘ ਬ੍ਰਹਮਪੁਰਾ, ਗੌਰਵਦੀਪ ਸਿੰਘ ਵਲਟੋਹਾ, ਜਥੇ. ਅਲਵਿੰਦਰਪਾਲ ਸਿੰਘ ਪੱਖੋਕੇ, ਜਥੇ. ਗੁਰਬਚਨ ਸਿੰਘ ਕਰਮੂੰਵਾਲਾ, ਕੁਲਦੀਪ ਸਿੰਘ ਔਲਖ, ਗੁਰਸੇਵਕ ਸਿੰਘ ਸ਼ੇਖ, ਬਲਵਿੰਦਰ ਸਿੰਘ ਵੇਈਾਪੂਈਾ, ਅਮਰੀਕ ਸਿੰਘ ਪੱਖੋਕੇ, ਬਲਦੇਵ ਸਿੰਘ ਪੰਡੋਰੀ ਆਦਿ ਹਾਜ਼ਰ ਸਨ |
ਤਰਨ ਤਾਰਨ ਜ਼ਿਮਨੀ ਚੋਣ <br> ਨਾਮਜ਼ਦਗੀਆਂ ਦੇ ਤੀਸਰੇ ਦਿਨ 3 ਨਾਮਜ਼ਦਗੀ ਪੱਤਰ ਦਾਖ਼ਲ<br> ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਵਲੋਂ ਨਾਮਜ਼ਦਗੀ ਦਾਖ਼ਲ
ਅਜੀਤ ਡੈਸਕ
16-10-2025