26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਪ੍ਰਧਾਨ ਮੰਤਰੀ ਮੋਦੀ ਤੇ ਮੰਗੋਲੀਆ ਦੇ ਰਾਸ਼ਟਰਪਤੀ ਨੂੰ ਮਿਲੇ ਅਦਾਰਾ 'ਅਜੀਤ' ਦੀ ਸੀਨੀਅਰ ਐਗਜ਼ੈਕਟਿਵ ਗੁਰਜੋਤ ਕੌਰ

ਅਜੀਤ ਡੈਸਕ 16-10-2025

ਜਲੰਧਰ, 15 ਅਕਤੂਬਰ (ਜਸਪਾਲ ਸਿੰਘ)-ਅਦਾਰਾ 'ਅਜੀਤ' ਦੀ ਸੀਨੀਅਰ ਐਗਜ਼ੈਕਟਿਵ ਸ੍ਰੀਮਤੀ ਗੁਰਜੋਤ ਕੌਰ ਵਲੋਂ ਨਵੀਂ ਦਿੱਲੀ ਦੇ ਹੈਦਰਾਬਾਦ ਹਾਊਸ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੰਗੋਲੀਆ ਦੇ ਰਾਸ਼ਟਰਪਤੀ ਖੁਰੇਲਸੁਖ ਉਖਨਾ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ ਗਈ | ਉਹ ਭਾਰਤ ਸਰਕਾਰ ਦੇ ਵਿਸ਼ੇਸ਼ ਸੱਦੇ 'ਤੇ ਉਥੇ ਪਹੁੰਚੇ ਸਨ, ਜਿੱਥੇ ਮੰਗੋਲੀਆ ਦੇ ਰਾਸ਼ਟਰਪਤੀ ਦੇ ਸਨਮਾਨ 'ਚ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਕੀਤਾ ਗਿਆ ਸੀ | ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੰਗੋਲੀਆ ਦੇ ਰਾਸ਼ਟਰਪਤੀ ਖੁਰੇਲਸੁਖ ਉਖਨਾ ਨੇ ਜਿੱਥੇ ਆਪਸੀ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ, ਉਥੇ ਰੱਖਿਆ, ਊਰਜਾ ਤੇ ਡਿਜੀਟਲਾਈਜ਼ੇਸ਼ਨ ਸਮੇਤ ਹੋਰ ਖੇਤਰਾਂ 'ਚ ਵਪਾਰਕ ਸਹਿਯੋਗ ਨੂੰ ਹੋਰ ਅੱਗੇ ਲੈ ਕੇ ਜਾਣ ਸੰਬੰਧੀ ਆਪਣੀ ਸਹਿਮਤੀ ਵੀ ਦਿੱਤੀ | ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੇ ਮਹਿਮਾਨ ਸ਼ਖਸੀਅਤ ਨੇ ਵੀ ਦੋਵਾਂ ਮੁਲਕਾਂ ਵਿਚਕਾਰ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਭਾਰਤ ਹਮੇਸ਼ਾ ਮੰਗੋਲੀਆ ਨਾਲ ਦੋਸਤਾਨਾ ਸੰਬੰਧਾਂ ਦਾ ਇੱਛੁਕ ਹੀ ਨਹੀਂ ਰਿਹਾ, ਬਲਕਿ ਇਸ ਸਾਂਝ ਨੂੰ ਹੋਰ ਗੂੜ੍ਹੀ ਕਰਨ ਦਾ ਮੁੱਦਈ ਵੀ ਰਿਹਾ ਹੈ ਤੇ ਅੱਜ ਵੀ ਮੰਗੋਲੀਆ ਦੇ ਵਿਕਾਸ 'ਚ ਭਾਰਤ ਹਰ ਤਰ੍ਹਾਂ ਨਾਲ ਸਹਿਯੋਗ ਕਰਨ ਲਈ ਤਿਆਰ ਹੈ | ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੁਝ ਵੱਖ-ਵੱਖ ਮੀਡੀਆ ਅਦਾਰਿਆਂ ਤੋਂ ਵਿਸ਼ੇਸ਼ ਤੌਰ 'ਤੇ ਬੁਲਾਈਆਂ ਗਈਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਮੰਗੋਲੀਆ ਦੇ ਰਾਸ਼ਟਰਪਤੀ ਖੁਰੇਲਸੁਖ ਉਖਨਾ ਨਾਲ ਮਿਲਾਇਆ ਗਿਆ | ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰਜੋਤ ਕੌਰ ਤੋਂ ਵਿਸ਼ੇਸ਼ ਤੌਰ 'ਤੇ ਡਾ. ਬਰਜਿੰਦਰ ਸਿੰਘ ਹਮਦਰਦ ਬਾਰੇ ਪੁੱਛਦੇ ਹੋਏ ਕਿਹਾ ਕਿ 'ਆਪਕੇ ਪਿਤਾ (ਡਾ. ਹਮਦਰਦ) ਜੀ ਕੈਸੇ ਹੈਾ, ਉਨਕੋ ਮੇਰਾ ਪ੍ਰਣਾਮ ਕਹਿਨਾ' |

ਪਿਛਲੀ ਖ਼ਬਰ ਸਾਬਕਾ ਫ਼ੌਜੀਆਂ ਤੇ ਆਸ਼ਰਿਤਾਂ ਲਈ ਵਿੱਤੀ ਮਦਦ 'ਚ 100 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਅਗਲੀ ਖ਼ਬਰ ਪਾਕਿ ਫ਼ੌਜ ਦੇ ਹਮਲੇ 'ਚ 40 ਤੋਂ ਵੱਧ ਅਫ਼ਗਾਨੀ ਤਾਲਿਬਾਨ ਹਮਲਾਵਰ ਹਲਾਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।