25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਜ਼ੁਬੀਨ ਦੀ ਮੌਤ ਦਾ ਮਾਮਲਾ-ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ, ਜੇਲ੍ਹ ਦੇ ਬਾਹਰ ਵਾਹਨਾਂ ਨੂੰ ਲਗਾਈ ਅੱਗ <br/>

ਅਜੀਤ ਡੈਸਕ 16-10-2025
ਗੁਹਾਟੀ, 15 ਅਕਤੂਬਰ (ਪੀ.ਟੀ.ਆਈ.)-ਅਸਾਮ ਪੁਲਿਸ ਨੇ ਬੁੱਧਵਾਰ ਨੂੰ ਭੜਕੀ ਹੋਈ ਭੀੜ ਨੂੰ ਖਿੰਡਾਉਣ ਲਈ ਲਾਠੀਚਾਰਜ ਕੀਤਾ ਤੇ ਹੰਝੂ ਗੈਸ ਦੇ ਗੋਲੇ ਛੱਡੇ, ਜਿਨ੍ਹਾਂ ਨੇ ਸੱਭਿਆਚਾਰਕ ਆਈਕਨ ਜ਼ੁਬੀਨ ਗਰਗ ਦੀ ਮੌਤ ਦੇ ਮਾਮਲੇ ਵਿਚ ਗਿ੍ਫ਼ਤਾਰ ਪੰਜ ਦੋਸ਼ੀਆਂ ਨੂੰ ਬਕਸਾ ਜ਼ਿਲ੍ਹਾ ਜੇਲ੍ਹ ਵਿਚ ਲਿਜਾਣ ਵਾਲੇ ਕਾਫਲੇ 'ਤੇ ਹਮਲਾ ਕਰਕੇ ਕੁਝ ਵਾਹਨਾਂ ਨੂੰ ਅੱਗ ਲਗਾ ਦਿੱਤੀ ਤੇ ਪੱਥਰ ਸੁੱਟੇ | ਜ਼ਿਲ੍ਹਾ ਕਮਿਸ਼ਨਰ ਗੌਤਮ ਦਾਸ ਨੇ ਕਿਹਾ ਕਿ ਮੁਸ਼ਾਲਪੁਰ ਸ਼ਹਿਰ ਤੇ ਜੇਲ੍ਹ ਦੇ ਨਾਲ ਲਗਦੇ ਇਲਾਕਿਆਂ 'ਚ ਬੀ.ਐਨ.ਐਸ.ਐਸ. ਦੀ ਧਾਰਾ 163 ਤਹਿਤ ਮਨਾਹੀ ਦੇ ਹੁਕਮ ਲਾਗੂ ਕੀਤੇ ਗਏ, ਜਦੋਂ ਕਿ ਅਗਲੇ ਹੁਕਮਾਂ ਤੱਕ ਪੂਰੇ ਬਕਸਾ ਜ਼ਿਲ੍ਹੇ ਵਿਚ ਇੰਟਰਨੈੱਟ ਤੇ ਮੋਬਾਈਲ ਡਾਟਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ | ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਕਰਮਚਾਰੀਆਂ, ਪੱਤਰਕਾਰਾਂ ਤੇ ਸਥਾਨਕ ਨਿਵਾਸੀਆਂ ਸਮੇਤ ਕਈ ਲੋਕ ਜ਼ਖ਼ਮੀ ਹੋ ਗਏ ਤੇ ਵਾਹਨਾਂ ਦੇ ਸ਼ੀਸ਼ੇ ਤੋੜ ਦਿੱਤੇ ਗਏ | ਮੁਸ਼ਾਲਪੁਰ ਖੇਤਰ ਵਿਚ ਵੱਡੀ ਗਿਣਤੀ ਵਿਚ ਪ੍ਰਦਰਸ਼ਨਕਾਰੀ ਜੇਲ੍ਹ ਦੇ ਬਾਹਰ ਇਕੱਠੇ ਹੋ ਗਏ ਤੇ ਜਿਵੇਂ ਹੀ ਮੁਲਜ਼ਮਾਂ ਨੂੰ ਜੇਲ੍ਹ 'ਚ ਬੰਦ ਕਰਨ ਲਈ ਲਿਜਾ ਰਹੇ ਵਾਹਨਾਂ ਦਾ ਕਾਫਲਾ ਪਹੁੰਚਿਆ, ਉਨ੍ਹਾਂ ਨੇ ਵਾਹਨਾਂ 'ਤੇ ਪੱਥਰ ਸੁੱਟਣੇ ਸ਼ੁਰੂ ਕਰ ਦਿੱਤੇ | ਕੁਝ ਲੋਕਾਂ ਨੇ ਤਾਂ ਇਹ ਵੀ ਮੰਗ ਕੀਤੀ ਕਿ 'ਜ਼ੁਬੀਨ ਲਈ ਇਨਸਾਫ਼' ਯਕੀਨੀ ਬਣਾਉਣ ਲਈ ਮੁਲਜ਼ਮਾਂ ਨੂੰ ਜਨਤਾ ਦੇ ਹਵਾਲੇ ਕੀਤਾ ਜਾਵੇ | ਹਾਲਾਂਕਿ ਕਾਫ਼ਲਾ ਜੇਲ੍ਹ ਦੇ ਅਹਾਤੇ ਵਿਚ ਦਾਖ਼ਲ ਹੋਣ 'ਚ ਕਾਮਯਾਬ ਹੋ ਗਿਆ, ਪਰ ਪ੍ਰਦਰਸ਼ਨਕਾਰੀਆਂ ਨੇ ਘੇਰਾਬੰਦੀ ਤੋੜਨ ਦੀ ਕੋਸ਼ਿਸ਼ ਕਰਦੇ ਹੋਏ ਗੇਟਾਂ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨਾਲ ਝੜਪ ਕੀਤੀ | ਕਾਨੂੰਨ ਲਾਗੂ ਕਰਨ ਵਾਲਿਆਂ ਨੇ ਸਥਿਤੀ ਨੂੰ ਕਾਬੂ ਕਰਨ ਲਈ ਲਾਠੀਚਾਰਜ ਕੀਤਾ | ਹਾਲਾਂਕਿ, ਕੁਝ ਸਮੇਂ ਬਾਅਦ ਸਥਿਤੀ ਹੋਰ ਵੀ ਵਿਗੜ ਗਈ, ਪ੍ਰਦਰਸ਼ਨਕਾਰੀਆਂ ਨੇ ਕੁਝ ਵਾਹਨਾਂ ਨੂੰ ਅੱਗ ਲਗਾ ਦਿੱਤੀ, ਕਾਨੂੰਨ ਲਾਗੂ ਕਰਨ ਵਾਲਿਆਂ ਨੇ ਸਥਿਤੀ ਨੂੰ ਕਾਬੂ 'ਚ ਲਿਆਉਣ ਲਈ ਅੱਥਰੂ ਗੈਸ ਦੇ ਗੋਲੇ ਸੁੱਟੇ |

ਪਿਛਲੀ ਖ਼ਬਰ ਵਾਂਗਚੁਕ ਦੀ ਪਤਨੀ ਨੇ ਪਟੀਸ਼ਨ 'ਚ ਸੋਧ ਕਰਨ ਦੀ ਮੰਗੀ ਇਜਾਜ਼ਤ <br/> ਅਗਲੀ ਖ਼ਬਰ ਸੁਪਰੀਮ ਕੋਰਟ ਵਲੋਂ ਦਿੱਲੀ-ਐਨ.ਸੀ.ਆਰ. 'ਚ ਗ੍ਰੀਨ ਪਟਾਕੇ ਚਲਾਉਣ ਦੀ ਮਨਜ਼ੂਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।