04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਪਾਕਿ-ਅਫ਼ਗਾਨਿਸਤਾਨ ਵਿਚਾਲੇ ਅੱਜ ਹੋ ਸਕਦੀ ਹੈ ਜੰਗਬੰਦੀ ਵਧਾਉਣ ਬਾਰੇ ਗੱਲਬਾਤ

ਅਜੀਤ ਡੈਸਕ 19-10-2025
ਪਾਕਿਸਤਾਨ ਅਤੇ ਅਫਗਾਨਿਸਤਾਨ ਵਿਚਾਲੇ ਜੰਗਬੰਦੀ ਦੀ 48 ਘੰਟਿਆਂ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਦੋਵਾਂ ਧਿਰਾਂ ਨੇ ਇਸ ਮਾਮਲੇ 'ਤੇ ਗੱਲਬਾਤ ਲਈ ਸਹਿਮਤੀ ਜਤਾਈ ਹੈ | ਅਫ਼ਗਾਨਿਸਤਾਨ ਦੇ ਰੱਖਿਆ ਮੰਤਰਾਲੇ ਨੇ ਪੁਸ਼ਟੀ ਕੀਤੀ ਕਿ ਤਾਲਿਬਾਨ ਸ਼ਾਸਨ ਦੇ ਰੱਖਿਆ ਮੰਤਰੀ ਮੌਲਵੀ ਮੁਹੰਮਦ ਯਾਕੂਬ ਮੁਜਾਹਿਦ ਦੀ ਅਗਵਾਈ 'ਚ ਇਸਲਾਮਿਕ ਅਮੀਰਾਤ ਦਾ ਇਕ ਉੱਚ ਪੱਧਰੀ ਵਫ਼ਦ ਪਾਕਿਸਤਾਨੀ ਧਿਰ ਨਾਲ ਗੱਲਬਾਤ ਲਈ ਦੋਹਾ ਪਹੁੰਚ ਗਿਆ ਹੈ | ਇਸ ਸਮੇਂ ਅਫ਼ਗਾਨਿਸਤਾਨ ਅਤੇ ਪਾਕਿ ਵਿਚਕਾਰ ਤਣਾਅ ਬਹੁਤ ਜ਼ਿਆਦਾ ਹੈ ਅਤੇ ਇਸ ਦੌਰੇ ਨੂੰ ਦੋਵਾਂ ਧਿਰਾਂ ਵਿਚਕਾਰ ਗੱਲਬਾਤ ਰਾਹੀਂ ਮੁੱਦੇ ਨੂੰ ਹੱਲ ਕਰਨ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ | ਪਾਕਿਸਤਾਨੀ ਮੀਡੀਆ ਰਿਪੋਰਟਾਂ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਦੋਵਾਂ ਧਿਰਾਂ ਨੇ ਦੋਹਾ 'ਚ ਹੋਣ ਵਾਲੀ ਗੱਲਬਾਤ ਦੇ ਅੰਤ ਤੱਕ ਸ਼ਾਂਤੀ ਬਣਾਈ ਰੱਖਣ ਦਾ ਵਾਅਦਾ ਕੀਤਾ ਹੈ |

ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਅਗਲੀ ਖ਼ਬਰ ਅਫ਼ਗਾਨਿਸਤਾਨ ਵਲੋਂ ਕ੍ਰਿਕਟ ਲੜੀ ਤੋਂ ਹਟਣ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।