06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਹਰਿਆਣਾ ਨੇ ਕਿਸਾਨਾਂ ਦੀ ਦੀਵਾਲੀ 'ਚ ਲਿਆਂਦੀ ਮਿਠਾਸ

ਅਜੀਤ ਡੈਸਕ 20-10-2025

ਗੰਨੇ ਦੇ ਸਮਰਥਨ ਮੁੱਲ 'ਚ ਕੀਤਾ ਵਾਧਾ
ਚੰਡੀਗੜ੍ਹ, 19 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦੀਵਾਲੀ ਮੌਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਗੰਨੇ ਦੇ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ ਕੀਤਾ ਹੈ | ਹਰਿਆਣਾ ਸਰਕਾਰ ਨੇ ਦੇਸ਼ 'ਚ ਸਭ ਤੋਂ ਵੱਧ ਗੰਨਾ ਮੁੱਲ ਪ੍ਰਦਾਨ ਕਰਨ ਦਾ ਇਤਿਹਾਸਕ ਫ਼ੈਸਲਾ ਕੀਤਾ ਹੈ, ਜੋ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਆਰਥਿਕ ਖੁਸ਼ਹਾਲੀ ਯਕੀਨੀ ਬਣਾਉਣ ਦੀ ਦਿਸ਼ਾ 'ਚ ਇਕ ਵੱਡਾ ਕਦਮ ਹੈ | ਅਗੇਤੀ ਕਿਸਮ ਦੇ ਗੰਨੇ ਦਾ ਭਾਅ 400 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 415 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ ਅਤੇ ਪਿਛੇਤੀ ਕਿਸਮ ਦਾ ਭਾਅ 393 ਰੁਪਏ ਤੋਂ ਵਧਾ ਕੇ 408 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ | ਇਹ ਮੁੱਲ ਵਾਧਾ ਗੰਨਾ ਕਿਸਾਨਾਂ ਲਈ ਦੀਵਾਲੀ ਦਾ ਤੋਹਫ਼ਾ ਹੈ, ਜੋ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਨੂੰ ਸਨਮਾਨ ਦੇਣ ਦੇ ਨਾਲ-ਨਾਲ ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਹੋਰ ਮਜ਼ਬੂਤ ਕਰੇਗਾ | ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਦਾ ਇਹ ਫ਼ੈਸਲਾ ਨਾ ਸਿਰਫ਼ ਕਿਸਾਨਾਂ ਦੇ ਹਿਤ 'ਚ ਹੈ, ਸਗੋਂ ਸੂਬੇ ਦੀ ਖੇਤੀ ਅਰਥਵਿਵਸਥਾ ਨੂੰ ਵੀ ਨਵੀਂ ਰਫ਼ਤਾਰ ਪ੍ਰਦਾਨ ਕਰਨ ਵਾਲਾ ਹੈ |

ਪਿਛਲੀ ਖ਼ਬਰ ਬਿਜਲੀ ਖੇਤਰ 'ਚ ਨਿੱਜੀਕਰਨ ਨੂੰ ਲੈ ਕੇ ਕਈ ਰਾਜਾਂ ਦੀ ਵਿੱਤੀ ਸਥਿਤੀ ਹੋਵੇਗੀ ਡਾਵਾਂਡੋਲ ਅਗਲੀ ਖ਼ਬਰ ਦਿੱਲੀ 'ਚ ਗਰਭਵਤੀ ਔਰਤ ਦੀ ਹੱਤਿਆ-ਪਤੀ ਨੇ ਹਮਲਾਵਰ ਨੂੰ ਮਾਰ ਮੁਕਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।