08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਅਸ਼ਵਨੀ ਸ਼ਰਮਾ ਨੇ ਕੀਤਾ ਆਦਿੱਤਿਆਨਾਥ ਦਾ ਧੰਨਵਾਦ

ਅਜੀਤ ਡੈਸਕ 22-10-2025
ਚੰਡੀਗੜ੍ਹ, 21 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 1000 ਕੁਇੰਟਲ ਬੀਜ ਭੇਜਣ 'ਤੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਉਨ੍ਹਾਂ ਦਾ ਧੰਨਵਾਦ ਕੀਤਾ | ਯੋਗੀ ਸਰਕਾਰ ਦੇ ਇਸ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਸ਼ਰਮਾ ਨੇ ਕਿਹਾ ਕਿ ਜਦੋਂ ਪੰਜਾਬ ਵਿਚ ਹੜ੍ਹਾਂ ਨੇ ਤਬਾਹੀ ਮਚਾਈ, ਖੇਤ ਪਾਣੀ 'ਚ ਡੁੱਬ ਗਏ ਤੇ ਕਿਸਾਨਾਂ ਕੋਲ ਬੀਜ ਤੱਕ ਨਹੀਂ ਬਚੇ, ਤਦ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਉਨ੍ਹਾਂ ਦੀ ਚਿੰਤਾ ਕਰਦਿਆਂ ਇਕ ਸੰਵੇਦਨਸ਼ੀਲ ਪਹਿਲ ਕੀਤੀ ਹੈ | ਸਮਾਜਿਕ ਜ਼ਿੰਮੇਵਾਰੀ ਅਤੇ ਮਨੁੱਖੀ ਭਾਵਨਾਵਾਂ ਦੇ ਤਹਿਤ ਯੂ.ਪੀ. ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦੀ ਮਦਦ ਲਈ 1000 ਕੁਇੰਟਲ ਉੱਚ ਗੁਣਵੱਤਾ ਵਾਲਾ ਕਣਕ ਦਾ ਬੀਜ ਭੇਜਣ ਦਾ ਫ਼ੈਸਲਾ ਕੀਤਾ | ਇਹ ਬੀਜ ਮੁਫ਼ਤ ਵੰਡੇ ਜਾਣਗੇ, ਜਿਸ ਨਾਲ ਪੰਜਾਬ ਦੇ ਕਈ ਜ਼ਿਲਿ੍ਹਆਂ ਦੇ ਪ੍ਰਭਾਵਿਤ ਕਿਸਾਨ ਦੁਬਾਰਾ ਖੇਤੀ ਦੀ ਸ਼ੁਰੂਆਤ ਕਰ ਸਕਣਗੇ |

ਪਿਛਲੀ ਖ਼ਬਰ ਦੇਸੀ ਘਿਓ ਦੇ ਦੀਵਿਆਂ ਦੀ ਦੀਪਮਾਲਾ ਅਗਲੀ ਖ਼ਬਰ ਪੰਜਾਬ 'ਚ ਪਿਛਲੇ 10 ਦਿਨਾਂ 'ਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ 'ਚ ਤਿੰਨ ਗੁਣਾ ਵਾਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।