ਅੱਜ ਬੰਦੀ ਛੋੜ ਦਿਵਸ ਮੌਕੇ ਬੀਬੀ ਪਰਮਜੀਤ ਕੌਰ ਪਿੰਕੀ, ਸਤਨਾਮ ਸਿੰਘ, ਡਾ. ਹਰਮੀਤ ਸਿੰਘ ਸਲੂਜਾ ਤੇ ਸਲੂਜਾ ਪਰਿਵਾਰ ਤੋਂ ਇਲਾਵਾ ਹੋਰ ਸ਼ਰਧਾਲੂਆਂ ਵਲੋਂ ਪਰਿਕਰਮਾ 'ਚ ਸਰੋਵਰ ਕਿਨਾਰੇ ਦੇਸੀ ਘਿਓ ਦੇ ਦੀਵਿਆਂ ਦੀ ਦੀਪਮਾਲਾ ਕੀਤੀ ਗਈ | ਦੀਪਮਾਲਾ ਦੀ ਸ਼ੁੁਰੂਆਤ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਪਹਿਲਾ ਦੀਪ ਜਗਾ ਕੇ ਕੀਤੀ ਗਈ | ਇਸ ਮੌਕੇ ਗਿਆਨੀ ਸੁਲਤਾਨ ਸਿੰਘ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਰਜਿੰਦਰ ਸਿੰਘ ਰੂਬੀ ਸਮੇਤ ਹੋਰ ਹਾਜ਼ਰ ਸਨ | ਉਪਰੰਤ ਆਤਿਸ਼ਬਾਜ਼ੀ ਦਾ ਨਜ਼ਾਰਾ ਵੀ ਲੱਖਾਂ ਸ਼ਰਧਾਲੂਆਂ ਵਲੋਂ ਪਰਿਕਰਮਾ 'ਚ ਬੈਠ ਕੇ ਕੀਤਾ ਗਿਆ |