08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਕੁਝ ਹੀ ਦਿਨਾਂ ਅੰਦਰ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਲੋਕਾਂ ਦੇ ਸਾਹਮਣੇ ਆ ਜਾਵੇਗਾ-ਮੁਹੰਮਦ ਮੁਸਤਫ਼ਾ

ਅਜੀਤ ਡੈਸਕ 22-10-2025
ਮਲੇਰਕੋਟਲਾ, 21 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਦੀ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਤੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਦੇ ਇਕਲੌਤੇ ਪੁੱਤਰ ਆਕਿਲ ਅਖ਼ਤਰ ਦੇ ਵੀਰਵਾਰ ਨੂੰ ਹੋਏ ਅਚਾਨਕ ਦਿਹਾਂਤ ਪਿੱਛੋਂ ਮਲੇਰਕੋਟਲਾ ਦੇ ਇਕ ਵਿਅਕਤੀ ਦੀ ਸ਼ਿਕਾਇਤ 'ਤੇ ਪੰਚਕੂਲਾ ਪੁਲਿਸ ਵਲੋਂ ਪਰਿਵਾਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸੰਬੰਧੀ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਨੇ ਸਪੱਸ਼ਟ ਕੀਤਾ ਕਿ ਐਫ.ਆਈ.ਆਰ. ਦਰਜ ਹੋਣ ਦਾ ਇਹ ਕਦੇ ਵੀ ਮਤਲਬ ਨਹੀਂ ਹੈ ਕਿ ਗੁਨਾਹ ਸਾਬਤ ਹੋ ਗਿਆ ਹੈ | ਐਫ.ਆਈ.ਆਰ. ਦਰਜ ਹੋਣ ਤੋਂ ਬਾਅਦ ਅਸਲੀ ਕਾਰਵਾਈ ਸ਼ੁਰੂ ਹੋਵੇਗੀ ਤੇ ਚੰਦ ਦਿਨਾਂ ਅੰਦਰ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਲੋਕਾਂ ਦੇ ਸਾਹਮਣੇ ਆ ਜਾਵੇਗਾ | ਉਨ੍ਹਾਂ ਕਿਹਾ ਕਿ ਝੂਠੇ ਅਤੇ ਬੇਬੁਨਿਆਦ ਇਲਜ਼ਾਮ ਲਾ ਕੇ ਐਫ.ਆਈ.ਆਰ. ਦਰਜ ਕਰਵਾਉਣ ਵਾਲੇ ਲੋਕ ਵੀ ਕਾਨੂੰਨ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ |

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨੇ ਆਈ.ਐਨ.ਐਸ. ਵਿਕਰਾਂਤ 'ਤੇ ਜਲ ਸੈਨਾ ਦੇ ਜਵਾਨਾਂ ਨਾਲ ਦੀਵਾਲੀ ਮਨਾਈ ਅਗਲੀ ਖ਼ਬਰ ਦੇਸੀ ਘਿਓ ਦੇ ਦੀਵਿਆਂ ਦੀ ਦੀਪਮਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।