ਚੰਡੀਗੜ੍ਹ, 22 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ 'ਚ ਮੌਸਮ ਪੂਰੀ ਤਰ੍ਹਾਂ ਖ਼ੁਸ਼ਕ ਬਣਿਆ ਹੋਇਆ ਹੈ | ਮੌਸਮ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਗਲੇ ਸੱਤ ਦਿਨਾਂ ਤੱਕ ਮੀਂਹ ਜਾਂ ਗਰਜ-ਤੂਫ਼ਾਨ ਦੀ ਕੋਈ ਸੰਭਾਵਨਾ ਨਹੀਂ | ਪਿਛਲੇ 24 ਘੰਟਿਆਂ ਦੌਰਾਨ ਸੂਬੇ ਦਾ ਅÏਸਤ ਤਾਪਮਾਨ 0.4 ਡਿਗਰੀ ਘੱਟ ਦਰਜ ਕੀਤਾ ਗਿਆ ਹੈ, ਜਿਸ ਨਾਲ ਇਹ ਆਮ ਪੱਧਰ ਦੇ ਨੇੜੇ ਆ ਗਿਆ ਹੈ | ਸਭ ਤੋਂ ਵੱਧ ਤਾਪਮਾਨ ਬਠਿੰਡਾ 'ਚ 34.9 ਡਿਗਰੀ ਦਰਜ ਹੋਇਆ | ਹਾਲਾਂਕਿ ਮੌਸਮ ਖ਼ੁਸ਼ਕ ਹੈ ਪਰ ਹਵਾ 'ਚ ਪ੍ਰਦੂਸ਼ਣ ਵਧਣ ਕਾਰਨ ਲੋਕਾਂ ਨੂੰ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦੀਵਾਲੀ ਦੌਰਾਨ ਪਟਾਕੇ ਚਲਾਉਣ ਨਾਲ ਹਵਾ ਦੀ ਗੁਣਵੱਤਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ | ਸਵੇਰੇ 6 ਵਜੇ ਤੱਕ ਪੰਜਾਬ ਦੇ ਸਾਰੇ ਮੁੱਖ ਸ਼ਹਿਰਾਂ 'ਚ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ) 200 ਤੋਂ ਉੱਪਰ ਦਰਜ ਕੀਤਾ ਗਿਆ |
ਅਗਲੇ ਹਫ਼ਤੇ ਵਧੇਗੀ ਠੰਢ
ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਹਫ਼ਤੇ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ | ਹਾਲਾਂਕਿ, ਆਉਣ ਵਾਲੇ ਦਿਨਾਂ 'ਚ ਠੰਢ ਵਧਣ ਦੀ ਉਮੀਦ ਹੈ | ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਅਗਲੇ ਹਫ਼ਤੇ ਮੌਸਮ 'ਚ ਤਬਦੀਲੀ ਆ ਸਕਦੀ ਹੈ |
ਮੌਸਮ ਖ਼ੁਸ਼ਕ, ਅਗਲੇ ਸੱਤ ਦਿਨ ਮੀਂਹ ਦੀ ਸੰਭਾਵਨਾ ਨਹੀਂ
ਅਜੀਤ ਡੈਸਕ
23-10-2025