ਚੰਡੀਗੜ੍ਹ, 22 ਅਕਤੂਬਰ (ਸੰਦੀਪ ਕੁਮਾਰ ਮਾਹਨਾ)ਪੰਜਾਬ ਸਰਕਾਰ ਨੇ 6 ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ, ਜਿਨ੍ਹਾਂ ਵਿਚ ਤਿੰਨ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਬਦਲ ਦਿੱਤਾ ਗਿਆ ਹੈ | ਅੰਮਿ੍ਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦਾ ਮੁੱਖ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ, ਜਦੋਂਕਿ ਦਲਵਿੰਦਰਜੀਤ ਸਿੰਘ ਨੂੰ ਅੰਮਿ੍ਤਸਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ | ਜਦਕਿ ਵਿਸ਼ੇਸ਼ ਸਾਰੰਗਲ ਨੂੰ ਸੁਸ਼ਾਸਨ ਤੇ ਸੂਚਨਾ ਤਕਨੀਕ ਵਿਭਾਗ ਦਾ ਵਿਸ਼ੇਸ਼ ਸਕੱਤਰ ਅਤੇ ਸੁਸ਼ਾਸਨ ਤੇ ਸੂਚਨਾ ਤਕਨੀਕ ਵਿਭਾਗ ਦੇ ਡਾਇਰੈਕਟਰ, ਪੰਜਾਬ ਰਾਜ ਈ-ਸ਼ਾਸਨ ਸੁਸਾਇਟੀ ਦਾ ਮੁੱਖ ਕਾਰਜਕਾਰੀ ਅਧਿਕਾਰੀ ਦਾ ਵਾਧੂ ਚਾਰਜ, ਅਦਿੱਤਿਆ ਉੱਪਲ ਨੂੰ ਗੁਰਦਾਸਪੁਰ ਦਾ ਡਿਪਟੀ ਕਮਿਸ਼ਨਰ, ਪੱਲਵੀ ਨੂੰ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਨਾਲ ਪਠਾਨਕੋਟ ਨਗਰ ਨਿਗਮ ਦਾ ਵਾਧੂ ਚਾਰਜ ਦਿੱਤਾ ਗਿਆ ਹੈ | ਹਰਪ੍ਰੀਤ ਸਿੰਘ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਵਧੀਕ ਸਕੱਤਰ ਅਤੇ ਮੁਖੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਬਿਜਲੀ ਵਿਭਾਗ ਦਾ ਵਧੀਕ ਸਕੱਤਰ ਤੋਂ ਇਲਾਵਾ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦਾ ਵਧੀਕ ਸਕੱਤਰ ਨਿਯੁਕਤ ਕੀਤਾ ਗਿਆ ਹੈ |