19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਚੋਣ ਕਮਿਸ਼ਨ ਵਲੋਂ ਦੇਸ਼ ਭਰ 'ਚ ਐਸ.ਆਈ.ਆਰ. ਬਾਰੇ ਰਾਜਾਂ ਦੇ ਮੁੱਖ ਚੋਣ ਅਧਿਕਾਰੀਆਂ ਨਾਲ ਚਰਚਾ

ਅਜੀਤ ਡੈਸਕ 23-10-2025
ਨਵੀਂ ਦਿੱਲੀ, 22 ਅਕਤੂਬਰ (ਪੀ.ਟੀ.ਆਈ.)-ਚੋਣ ਕਮਿਸ਼ਨ ਦੇ ਉੱਚ ਅਧਿਕਾਰੀਆਂ ਨੇ ਰਾਜਾਂ ਦੇ ਮੁੱਖ ਚੋਣ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਤਾਂ ਜੋ ਵੋਟਰ ਸੂਚੀਆਂ ਦੀ ਸੁਧਾਈ ਲਈ ਪੂਰੇ ਭਾਰਤ 'ਚ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ) ਲਾਗੂ ਕਰਨ ਦੀਆਂ ਆਪਣੀਆਂ ਯੋਜਨਾਵਾਂ ਨੂੰ ਮਜ਼ਬੂਤ ਕੀਤਾ ਜਾ ਸਕੇ | ਦੋ ਦਿਨਾਂ ਮੀਟਿੰਗ ਸਤੰਬਰ ਤੋਂ ਬਾਅਦ ਦੂਜੀ ਹੈ, ਜਿਸ 'ਚ ਵੱਡੇ ਪੱਧਰ 'ਤੇ ਅਭਿਆਸ ਦਾ ਫੈਸਲਾ ਲਿਆ ਜਾਵੇਗਾ | ਅਧਿਕਾਰੀਆਂ ਨੇ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਤੇ ਚੋਣ ਕਮਿਸ਼ਨਰ ਐਸ.ਐਸ. ਸੰਧੂ ਤੇ ਵਿਵੇਕ ਜੋਸ਼ੀ ਇਥੇ ਸਾਰੇ ਰਾਜਾਂ ਦੇ ਮੁੱਖ ਚੋਣ ਅਧਿਕਾਰੀਆਂ ਨਾਲ ਮੁਲਾਕਾਤ ਕਰ ਰਹੇ ਹਨ | ਇਹ ਵਿਚਾਰ-ਵਟਾਂਦਰਾ ਵੀਰਵਾਰ ਤੱਕ ਜਾਰੀ ਰਹੇਗਾ | ਚੋਣ ਕਮਿਸ਼ਨ ਦੇ ਉੱਚ ਅਧਿਕਾਰੀਆਂ ਅੰਦਰ ਇਕ ਮਜ਼ਬੂਤ ਰਾਏ ਇਹ ਹੈ ਕਿ ਐਸ.ਆਈ.ਆਰ. ਨੂੰ 2 ਪੜਾਵਾਂ ਵਿੱਚ ਕਰਵਾਇਆ ਜਾਵੇ, ਜਿਸ ਦੀ ਸ਼ੁਰੂਆਤ ਅਗਲੇ ਸਾਲ ਹੋਣ ਵਾਲੀਆਂ ਰਾਜਾਂ 'ਚ ਵਿਧਾਨ ਸਭਾ ਚੋਣਾਂ ਤੋਂ ਹੋਵੇਗੀ |

ਪਿਛਲੀ ਖ਼ਬਰ ਮੋਦੀ ਕੱਲ੍ਹ ਰੋਜ਼ਗਾਰ ਮੇਲੇ ਦੌਰਾਨ 51,000 ਨਿਯੁਕਤੀ ਪੱਤਰ ਸੌਂਪਣਗੇ ਅਗਲੀ ਖ਼ਬਰ ਸ੍ਰੀਨਗਰ ਜਾ ਰਿਹਾ ਇੰਡੀਗੋ ਜਹਾਜ਼ ਹੰਗਾਮੀ ਹਾਲਤ 'ਚ ਵਾਰਾਨਸੀ ਉਤਾਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।